ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
-ਨਾਭਾ ਹਲਕੇ 'ਚ ਹੁਣ ਤੱਕ 117 ਸਕੂਲਾਂ 'ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਗਏ ਸਮਰਪਿਤ : ਗੁਰਦੇਵ ਸਿੰਘ ਦੇਵ ਮਾਨ
May 3, 2025
-

Rajni / Nabha

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ

-ਨਾਭਾ ਹਲਕੇ 'ਚ ਹੁਣ ਤੱਕ 117 ਸਕੂਲਾਂ 'ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਗਏ ਸਮਰਪਿਤ : ਗੁਰਦੇਵ ਸਿੰਘ ਦੇਵ ਮਾਨ

-ਸਰਕਾਰੀ ਪ੍ਰਾਇਮਰੀ ਸਕੂਲ ਧਨੌਰੀ ਤੇ ਸਕੋਹਾਂ 'ਚ ਹੋਏ ਵਿਕਾਸ ਕਾਰਜ ਦਾ ਕੀਤਾ ਉਦਘਾਟਨ

ਨਾਭਾ/ਪਟਿਆਲਾ, 2 ਮਈ:
ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੀਆਂ ਜੇ.ਈ.ਈ ਵਰਗੀਆਂ ਵੱਕਾਰੀ ਪ੍ਰੀਖਿਆ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਨਾਭਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਧਨੌਰੀ ਵਿਖੇ 11.6 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਸਕੋਹਾਂ ਵਿਖੇ 6.5 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਾਭਾ ਹਲਕੇ ਦੇ 209 ਸਕੂਲਾਂ ਵਿੱਚੋਂ 117 ਸਕੂਲਾਂ 'ਚ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਨਮਾਨਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਇਹ ਵਿਦਿਆਰਥੀ ਉੱਚ ਅਹੁਦਿਆਂ 'ਤੇ ਜਾ ਦੇ ਦੇਸ਼ ਦੀ ਸੇਵਾ ਕਰਨਗੇ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਤਹਿਤ ਬੁਨਿਆਦੀ ਢਾਂਚੇ ਤੇ ਵਿਕਾਸ ਸਮੇਤ ਸਕੂਲਾਂ 'ਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਕਰੇ ਜਾਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰ ਵਰਗੀ ਪਹਿਲਕਦਮੀ ਵੀ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀ ਨੂੰ ਸਿੱਖਿਆ ਦੇਣ ਵੱਲ ਜ਼ਿਆਦਾ ਧਿਆਨ ਦੇਣ ਲਈ ਕੀਤੀ ਗਈ ਹੈ ਜੋ ਸਰਕਾਰ ਦੀ ਸਿੱਖਿਆ ਦੇ ਸੁਧਾਰ ਵੱਲ ਇਕ ਮਹੱਤਵਪੂਰਣ ਕਦਮ ਹੈ।
ਇਸ ਮੌਕੇ ਕਪਿਲ ਮਾਨ, ਚੇਅਰਮੈਨ ਇੰਪਰੂਵਮੈਂਟ ਟਰਸਟ ਸੁਰਿਦਰਪਾਲ ਸ਼ਰਮਾ, ਪ੍ਰਧਾਨ ਨਗਰ ਕੌਂਸਲ ਸੁਜਾਤਾ ਚਾਵਲਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਕਸ਼ਮੀਰ ਸਿੰਘ ਲਾਲਕਾ, ਅਧਿਆਪਕ, ਵਿਦਿਆਰਥੀ ਤੇ ਮਾਪਿਆਂ ਸਮੇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ।

ਫੋਟੋ ਕੈਪਸ਼ਨ: ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਗਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸੌਂਪਣ ਸਮੇਂ

Powered by Froala Editor


Recommended Posts