ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬੀ ਸ਼ਾਰਟਹੈਂਡ ਤੇ ਤੇਜ਼ ਗਤੀ ਸ਼੍ਰੇਣੀ ਦੇ ਅਧਿਐਨ ਤੇ ਅਧਿਆਪਨ ਦੇ ਦਾਖ਼ਲੇ ਸ਼ੁਰੂ
July 16, 2025
-

S M Singh / Patiala

Reporter..S M Singh

ਪੰਜਾਬੀ ਸ਼ਾਰਟਹੈਂਡ ਤੇ ਤੇਜ਼ ਗਤੀ ਸ਼੍ਰੇਣੀ ਦੇ ਅਧਿਐਨ ਤੇ ਅਧਿਆਪਨ ਦੇ ਦਾਖ਼ਲੇ ਸ਼ੁਰੂ

ਪਟਿਆਲਾ, 16 ਜੁਲਾਈ 2025 :

 

                    ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀਆਂ ਦੇ ਕੋਰਸ ਲਈ ਸੈਸ਼ਨ 2025-26 ਦੇ ਦਾਖ਼ਲੇ ਦੀ ਪ੍ਰਕਿਰਿਆ 15 ਜੁਲਾਈ, 2025 ਤੋਂ ਸ਼ੁਰੂ ਕਰ ਦਿੱਤੀ ਗਈ ਹੈ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ ਫਾਰਮ ਭਰਨ ਦੀ ਅੰਤਿਮ ਮਿਤੀ 18 ਅਗਸਤ ਹੈ ਅਤੇ ਇੰਟਰਵਿਊ ਦੀ ਮਿਤੀ 25 ਅਗਸਤ ਹੈ

                    ਇਸ ਕੋਰਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ ਪੰਜਾਬੀ ਸ਼ਾਰਟਹੈਂਡ ਸ਼੍ਰੇਣੀ ਲਈ ਕੋਈ ਟੈੱਸਟ ਪਾਸ ਕਰਨਾ ਲਾਜ਼ਮੀ ਨਹੀਂ ਹੋਵੇਗਾ ਪਰੰਤੂ ਸ਼ਾਰਟਹੈਂਡ ਤੇਜ਼ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਵਿਚ ਦਾਖ਼ਲੇ ਲਈ ਉਮੀਦਵਾਰ ਨੂੰ 80 ਸ਼ਬਦ ਪ੍ਰਤੀ ਮਿੰਟ ਦੀ ਸਪੀਡ ਤੇ ਪੰਜਾਬੀ ਸ਼ਾਰਟਹੈਂਡ ਦਾ ਟੈੱਸਟ ਪਾਸ ਕਰਨਾ ਲਾਜ਼ਮੀ ਹੋਵੇਗਾ ਤੇਜ਼ ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਲਈ ਪੰਜਾਬੀ ਸ਼ਾਰਟਹੈਂਡ ਟੈੱਸਟ ਦੀ ਮਿਤੀ 21 ਅਗਸਤ ਹੈ ਉਮੀਦਵਾਰ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਲਾਜ਼ਮੀ ਵਿਸ਼ੇ ਨਾਲ ਪਾਸ ਕੀਤੀ ਹੋਵੇ ਅਤੇ ਪਟਿਆਲਾ ਜ਼ਿਲ੍ਹੇ ਦਾ ਵਾਸੀ ਹੋਵੇ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੋਵੇਗਾ

Powered by Froala Editor


Recommended Posts