ਭਾਸ਼ਾ ਵਿਭਾਗ ਦੀ " /> Reporter..Rajni

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ ਨੂੰ
August 13, 2025
-14-

Rajni / Patiala

Reporter..Rajni

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ ਨੂੰ

ਪਟਿਆਲਾ, 13 ਅਗਸਤ 2025 :
ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇੱਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਲਈ ਪੰਜਾਬੀ ਪ੍ਰਬੋਧ ਪ੍ਰੀਖਿਆ 14 ਸਤੰਬਰ, 2025 (ਦਿਨ ਐਤਵਾਰ) ਨੂੰ ਲਈ ਜਾਵੇਗੀ।

ਦਫ਼ਤਰ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 05 ਸਤੰਬਰ, 2025 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ।

ਇਸ ਪ੍ਰੀਖਿਆ ਲਈ ਫੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇੱਕ 30x25 ਸੈ.ਮੀ. ਸਾਈਜ਼ ਦਾ ਸਵੈ-ਪਤੇ ਵਾਲਾ ਲਿਫਾਫਾ, ਜਿਸ ਉੱਤੇ 40/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ, ਅਤੇ ਪੰਜ ਫੋਟੋਆਂ (ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼), ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ, ਜਿਨ੍ਹਾਂ ਦੀ ਬੈਕਗ੍ਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ।

ਪੰਜਾਬੀ ਪ੍ਰਬੋਧ ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰਬਰ 0175-2214469 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Powered by Froala Editor

14


Recommended Posts