ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਅਕਾਦਮਿਕ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਕਾਮਯਾਬੀ
August 15, 2025
-

Rajni / Patiala

ਧੜੱਲੇਦਾਰ ਬਿਊਰੋ

ਅਕਾਦਮਿਕ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਕਾਮਯਾਬੀ

ਪਟਿਆਲਾ, 15 ਅਗਸਤ 2025 :

ਪੰਜਾਬੀ ਯੂਨੀਵਰਸਿਟੀ ਲਈ ਆਜ਼ਾਦੀ ਦਿਵਸ ਦੀ ਸਵੇਰ ਇੱਕ ਖੁਸ਼ੀ ਭਰੀ ਖ਼ਬਰ ਲੈ ਕੇ ਆਈ, ਜਦੋਂ ਇਹ 'ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025' ਵਿੱਚ ਦੇਸ਼ ਦੀਆਂ 75 ਸਰਵੋਤਮ ਰਾਜ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋ ਗਈ। ਇਸ ਰੈਂਕਿੰਗ ਵਿੱਚ ਪੰਜਾਬੀ ਯੂਨੀਵਰਸਿਟੀ ਨੇ 47ਵਾਂ ਸਥਾਨ ਹਾਸਿਲ ਕਰਦਿਆਂ ਟੌਪ 50 ਵਿਚ ਆਪਣੀ ਥਾਂ ਬਣਾਈ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਯੂਨੀਵਰਸਿਟੀ ਦੇ ਸਟਾਫ, ਵਿਦਿਆਰਥੀਆਂ ਅਤੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ, ਇਸ ਮਾਣਜੋਗ ਸਫਲਤਾ ਲਈ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿਰਫ ਇੱਕ ਮਾਣ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ ਜੋ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਨਾ ਦਿੰਦੀ ਹੈ।

ਰੈਂਕਿੰਗ ਲਈ ਯੂਨੀਵਰਸਿਟੀ ਨੇ ਵੱਖ-ਵੱਖ ਮਾਪਦੰਡਾਂ 'ਚ ਉੱਤਮ ਪ੍ਰਦਰਸ਼ਨ ਕੀਤਾ। 'ਅਕੈਡਮਿਕ ਅਤੇ ਰਿਸਰਚ ਐਕਸੀਲੈਂਸ', 'ਇੰਡਸਟਰੀ ਇੰਟਰਫੇਸ', 'ਇਨਫਰਾਸਟ੍ਰਕਚਰ', 'ਗਵਰਨੈਂਸ' ਅਤੇ 'ਡਾਇਵਰਸਟੀ' ਵਰਗੀਆਂ ਸ਼੍ਰੇਣੀਆਂ 'ਚ ਬੇਹਤਰੀਨ ਅੰਕ ਹਾਸਿਲ ਕਰਦਿਆਂ ਕੁੱਲ 822.32 ਅੰਕ ਪ੍ਰਾਪਤ ਕੀਤੇ।

ਇਸ ਮੌਕੇ ਡੀਨ ਅਕਾਦਮਿਕ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਨੇ ਵੀ ਖੁਸ਼ੀ ਜਤਾਈ ਅਤੇ ਇਸ ਮਿਹਨਤ ਨੂੰ ਯੂਨੀਵਰਸਿਟੀ ਦੇ ਸਾਰੇ ਸਹਿਯੋਗੀਆਂ ਦੀ ਸਾਂਝੀ ਕਾਮਯਾਬੀ ਕਰਾਰ ਦਿੱਤਾ।

Powered by Froala Editor


Recommended Posts