Reporter..Rajni

Reporter..Rajni

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿੱਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ
August 20, 2025
-

Rajni / Patiala

Reporter..Rajni

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿੱਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਪਟਿਆਲਾ, 20 ਅਗਸਤ 2025 :
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਖੇਤੀ ਵਿੱਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਰਣਜੀਤਗੜ੍ਹ, ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ। ਇਹ ਚਰਚਾ ਭਾਰਤੀ ਸਮਾਜਿਕ ਸਿੱਖਿਆ ਖੋਜ ਪ੍ਰੀਸ਼ਦ, ਨਵੀਂ ਦਿੱਲੀ ਵੱਲੋਂ ਸਥਿਰ ਭਵਿੱਖ ਵਿੱਚ ਖੇਤ ਮਜ਼ਦੂਰਾਂ ਦੀ ਸਮਾਜਿਕ, ਮਾਨਸਿਕ ਅਤੇ ਪੌਸ਼ਟਿਕ ਸਿਹਤ ਬਾਰੇ ਜਾਰੀ ਕੀਤੇ ਪ੍ਰਾਜੈਕਟ ਦੇ ਅਧੀਨ ਕੀਤੀ ਗਈ।

ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇਸ ਪ੍ਰਾਜੈਕਟ ਦੀ ਮੁੱਖ ਨਿਗਰਾਨ ਨੇ ਹਾਜ਼ਰੀਨ ਔਰਤਾਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਨਾਰੀ ਦੀ ਭੂਮਿਕਾ ਨੂੰ ਅੰਕਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਔਰਤ ਨੂੰ ਸਿੱਖਿਅਤ ਅਤੇ ਆਰਥਿਕ ਤੌਰ 'ਤੇ ਸਵੈ-ਨਿਰਭਰ ਨਹੀਂ ਬਣਾਇਆ ਜਾਂਦਾ, ਉੱਨੀ ਦੇਰ ਤੱਕ ਲਿੰਗਕ ਬਰਾਬਰੀ ਦਾ ਸੁਪਨਾ ਅਧੂਰਾ ਹੀ ਰਹੇਗਾ। ਉਨ੍ਹਾਂ ਦੱਸਿਆ ਕਿ ਖੇਤੀ ਕਾਰਜਾਂ ਵਿੱਚ ਔਰਤ ਦੀ ਹਿੱਸੇਦਾਰੀ ਪਰਿਵਾਰ ਦੀ ਸਿਹਤ ਅਤੇ ਆਮਦਨ ਦਾ ਅਹਿਮ ਸਰੋਤ ਰਹੀ ਹੈ, ਪਰ ਅੱਜਕੱਲ੍ਹ ਕੰਮ ਦਾ ਸੰਕਲਪ ਸਮਾਜਿਕ ਢਾਂਚੇ ਵਿੱਚੋਂ ਘੱਟ ਰਿਹਾ ਹੈ ਅਤੇ ਇਸ ਦਾ ਅਸਰ ਖੇਤੀ ਨਾਲ ਜੁੜੇ ਪਰਿਵਾਰਾਂ ਉੱਤੇ ਵੀ ਨਜ਼ਰ ਆਉਂਦਾ ਹੈ। ਉਨ੍ਹਾਂ ਨੇ ਕਿਰਤ ਅਤੇ ਕਿਰਸ ਦੀ ਮੁੜ ਉਸਾਰੀ ਲਈ ਔਰਤਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਆ ਅਤੇ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਬਾਰੇ ਵੀ ਵਿਸ਼ੇਸ਼ ਗੱਲਬਾਤ ਕੀਤੀ।

ਇਸ ਮੌਕੇ ਸ੍ਰੀਮਤੀ ਭਿੰਦਰ ਕੌਰ, ਜੋ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨਾਲ ਜੁੜ ਕੇ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਬਣਾ ਰਹੀਆਂ ਹਨ, ਨੇ ਖੇਤੀਬਾੜੀ ਵਿੱਚ ਔਰਤਾਂ ਦੀ ਹਿੱਸੇਦਾਰੀ, ਪਰਿਵਾਰਕ ਸੰਘਰਸ਼ ਅਤੇ ਸਮਾਜਿਕ-ਸੱਭਿਆਚਾਰਕ ਮਾਨਤਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਮੰਗ ਰੱਖੀ ਕਿ ਉਤਪਾਦਨ ਤੋਂ ਲੈ ਕੇ ਮੰਡੀਕਰਨ ਤੱਕ ਦੇ ਫੈਸਲਿਆਂ ਵਿੱਚ ਕਿਰਤੀ ਔਰਤਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਖੇਤ ਮਜ਼ਦੂਰਾਂ ਨੂੰ ਮਿਲਦੀ ਉਜਰਤ ਵਿੱਚ ਲਿੰਗਕ ਵਿਤਕਰੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਅੰਤ ਵਿੱਚ ਡਾ. ਗੁਰਉਪਦੇਸ਼ ਕੌਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਮੰਤਵ ਖੇਤ ਮਜ਼ਦੂਰਾਂ ਵਿੱਚ ਲਿੰਗ ਆਧਾਰਿਤ ਵੰਡ ਦੀਆਂ ਚੁਣੌਤੀਆਂ ਬਾਰੇ ਖੋਜ ਨੂੰ ਅਕਾਦਮਿਕ ਹਸਤੀਆਂ, ਵਿਚਾਰਕਾਂ ਅਤੇ ਨੀਤੀਨਿਰਧਾਰਕਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਕਿ ਸਥਿਰ ਵਿਕਾਸ ਰਾਹੀਂ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Powered by Froala Editor


Recommended Posts