ਭਾਸ਼ਾ ਵਿਭਾਗ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗ " /> ਧੜੱਲੇਦਾਰ ਬਿਊਰੋ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ
September 2, 2025
-

Bhavika / Patiala

ਧੜੱਲੇਦਾਰ ਬਿਊਰੋ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਪ੍ਰੀਖਿਆ ਦੀਆਂ ਤਾਰੀਖਾਂ ਦਾ ਐਲਾਨ

ਪਟਿਆਲਾ, 2 ਸਤੰਬਰ 2025 :

ਭਾਸ਼ਾ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਪੰਜਾਬੀ ਟਾਈਪ, ਸ਼ਾਰਟਹੈਂਡ, ਤੇਜ਼ਗਤੀ ਦੀ ਪ੍ਰਾਈਵੇਟ ਪ੍ਰੀਖਿਆ ਮਿਤੀ 25 ਅਕਤੂਬਰ, 2025 ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਖੋਜ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਈ ਜਾਣ ਵਾਲੀ ਪ੍ਰੀਖਿਆ ਸਬੰਧੀ ਪ੍ਰੀਖਿਆ ਫਾਰਮ 1 ਸਤੰਬਰ, 2025 ਤੋਂ ਸਵੇਰੇ 9:30 ਤੋਂ 5:00 ਵਜੇ ਤੱਕ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਸੰਪੂਰਨ ਤੌਰ 'ਤੇ ਫਾਰਮ ਭਰ ਕੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 1 ਸਤੰਬਰ ਤੋਂ 20 ਸਤੰਬਰ ਤੱਕ (ਬਿਨਾਂ ਲੇਟ ਫੀਸ) ਪੰਜਾਬੀ ਟਾਈਪ ਲਈ 200 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 300 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ, 21 ਸਤੰਬਰ ਤੋਂ 30 ਸਤੰਬਰ ਤੱਕ (50 ਰੁਪਏ ਲੇਟ ਫੀਸ ਨਾਲ) ਪੰਜਾਬੀ ਟਾਈਪ ਲਈ 250 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 350 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ ਅਤੇ 01 ਅਕਤੂਬਰ ਤੋਂ 10 ਅਕਤੂਬਰ ਤੱਕ (100 ਰੁਪਏ ਲੇਟ ਫੀਸ ਨਾਲ) ਪੰਜਾਬੀ ਟਾਈਪ ਲਈ 300 ਰੁਪਏ ਅਤੇ ਪੰਜਾਬੀ ਸ਼ਾਰਟਹੈਂਡ/ਤੇਜ਼ਗਤੀ ਲਈ 400 ਰੁਪਏ ਫੀਸ ਭਰ ਕੇ ਫਾਰਮ ਭਰਿਆ ਜਾ ਸਕਦਾ ਹੈ। ਇਸ ਤੋਂ ਬਾਅਦ ਕੋਈ ਵੀ ਬੇਨਤੀ ਪੱਤਰ ਸਵੀਕਾਰ ਨਹੀਂ ਕੀਤਾ ਜਾਵੇਗਾ। ਸਹੀ ਸਮੇਂ 'ਤੇ ਫੀਸ ਭਰਨ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਮਿਤੀ 25 ਅਕਤੂਬਰ, 2025 ਨੂੰ ਕਰਵਾਈ ਜਾਵੇਗੀ।

Powered by Froala Editor


Recommended Posts