*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਭਾਸ਼ਾ ਭਵਨ ਪਟਿਆਲਾ ਵਿਖੇ 85 ਕਿਲੋਵਾਟ ਦਾ ਸੂਰਜੀ ਊਰਜਾ (ਸੋਲਰ ਪਾਵਰ) ਪਲਾਂਟ ਚਾਲੂ
September 5, 2025
-85-

Rajni / Patiala

ਧੜੱਲੇਦਾਰ ਬਿਊਰੋ

ਭਾਸ਼ਾ ਭਵਨ ਪਟਿਆਲਾ ਵਿਖੇ 85 ਕਿਲੋਵਾਟ ਦਾ ਸੂਰਜੀ ਊਰਜਾ (ਸੋਲਰ ਪਾਵਰ) ਪਲਾਂਟ ਚਾਲੂ

ਪਟਿਆਲਾ, 5 ਸਤੰਬਰ 2025 :

ਭਾਸ਼ਾ ਵਿਭਾਗ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਦੀ ਇਮਾਰਤ ਭਾਸ਼ਾ ਭਵਨ ਵਿਖੇ 85 ਕਿਲੋਵਾਟ ਸੂਰਜੀ ਊਰਜਾ (ਸੋਲਰ ਪਲਾਂਟ) ਸਮਰੱਥਾ ਵਾਲਾ ਪਲਾਂਟ ਚਾਲੂ ਹੋ ਗਿਆ ਹੈ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਪ੍ਰਾਜੈਕਟ ਦੇ 70 ਕਿਲੋਵਾਟ ਦੇ ਸੋਲਰ ਸੈੱਲ ਭਾਸ਼ਾ ਭਵਨ ਦੀ ਇਮਾਰਤ ਦੀ ਛੱਤ ਅਤੇ 15 ਕਿਲੋਵਾਟ ਦੇ ਸੋਲਰ ਸੈੱਲ ਨਵੇਂ ਬਣ ਰਹੇ ਸਕੂਟਰ/ਸਾਈਕਲ ਸ਼ੈੱਡ ’ਤੇ ਸਥਾਪਤ ਕੀਤੇ ਗਏ ਹਨ। ਇਸ ਪ੍ਰਾਜੈਕਟ ’ਤੇ ਲਗਭਗ 32.44 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਤੋਂ ਪੈਦਾ ਹੋਣ ਵਾਲੀ ਬਿਜਲੀ ਨਾਲ ਇਹ ਕੀਮਤ ਲਗਭਗ 5 ਸਾਲਾਂ ਵਿੱਚ ਪੂਰੀ ਹੋ ਜਾਣ ਦੀ ਉਮੀਦ ਹੈ। ਆਮ ਕੰਮਕਾਜ ਦੇ ਦਿਨਾਂ ਵਿੱਚ ਇਹ ਊਰਜਾ ਭਾਸ਼ਾ ਵਿਭਾਗ ਦੇ ਦਫ਼ਤਰ ਵਿੱਚ ਵਰਤੀ ਜਾਵੇਗੀ ਅਤੇ ਛੁੱਟੀਆਂ ਦੇ ਦਿਨਾਂ ਵਿੱਚ ਇਹ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਚਾਲੂ ਹੋਣ ਨਾਲ ਸਰਕਾਰ ਦੀ ਵੱਡੀ ਵਿੱਤੀ ਬਚਤ ਹੋਵੇਗੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਥਾਨਕ ਕਾਰਜਕਾਰੀ ਇੰਜੀਨੀਅਰ ਜਤਿੰਦਰ ਸਿੰਘ ਕੰਡਾ ਨੇ ਦੱਸਿਆ ਕਿ ਇਸ ਬਿਜਲੀ ਉਤਪਾਦਨ ਨਾਲ 11 ਕੇ.ਵੀ. ਸ਼ੇਰਾਂ ਵਾਲਾ ਫੀਡਰ ਨੂੰ 100 ਕੇ.ਵੀ. ਲੋਡ ਦੀ ਰਾਹਤ ਮਿਲੇਗੀ। ਵਿਭਾਗ ਦੀ ਡਿਪਟੀ ਡਾਇਰੈਕਟਰ ਤੇ ਸਟੋਰ ਭਾਗ ਦੇ ਇੰਚਾਰਜ ਸ੍ਰੀਮਤੀ ਚੰਦਨਦੀਪ ਕੌਰ ਨੇ ਦੱਸਿਆ ਕਿ ਇਹ ਪ੍ਰਾਜੈਕਟ 214 ਦਿਨਾਂ ਵਿੱਚ ਪੂਰਾ ਕੀਤਾ ਗਿਆ। ਇਸ ਪ੍ਰਾਜੈਕਟ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਾਲ ਰਾਬਤਾ ਕਾਇਮ ਰੱਖ ਕੇ ਬਿਜਲੀ ਸਪਲਾਈ ਮੀਟਰ ਵੀ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਲਗਾਇਆ ਗਿਆ। ਜਿਸ ਸਬੰਧੀ ਪੈਡਾ (PEDA) ਨੂੰ ਲਿਖਤੀ ਰੂਪ ’ਚ ਸੂਚਿਤ ਕਰ ਦਿੱਤਾ ਗਿਆ ਹੈ।

Powered by Froala Editor

85


Recommended Posts