ਧੜੱਲੇਦਾਰ ਬਿਊਰੋ
ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ
September 8, 2025
-

Bhavika / Patiala

ਧੜੱਲੇਦਾਰ ਬਿਊਰੋ

ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਹੜ੍ਹ ਤੋਂ ਪ੍ਰਭਾਵਿਤ ਸਕੂਲਾਂ ਦੀਆਂ ਇਮਾਰਤਾਂ ਦਾ ਜਾਇਜ਼ਾ

ਪਟਿਆਲਾ, 8 ਸਤੰਬਰ 2025 :
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਗਈਆਂ ਸਕੂਲ ਇਮਾਰਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਨੁਕਸਾਨੀ ਚੁੱਕੀਆਂ ਛੱਤਾਂ, ਚਾਰਦੀਵਾਰੀਆਂ ਅਤੇ ਹੋਰ ਢਾਂਚागत ਨੁਕਸਾਨਾਂ ਦੀ ਤੁਰੰਤ ਰਿਪੋਰਟ ਦੇਣ ਦੀ ਹਦਾਇਤ ਕੀਤੀ। ਡਾ. ਯਾਦਵ ਨੇ ਪਿੰਡ ਦਦਹੇੜੀਆਂ, ਗੰਗਰੋਲਾ, ਜਵਾਲਾਪੁਰ ਅਤੇ ਉਲਟਪੁਰ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਨੁਕਸਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਐਸ.ਡੀ.ਐਮ. ਹਰਜੋਤ ਕੌਰ ਮਾਵੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਆਪਣੀ ਮੁਢਲੀ ਤਰਜੀਹ ਮੰਨਦੀ ਹੈ, ਇਸ ਲਈ ਹੜ੍ਹ ਕਾਰਨ ਨੁਕਸਾਨੀ ਚੁੱਕੇ ਸਕੂਲਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨਾਲ ਵੀ ਗੱਲਬਾਤ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਪਹਿਲ ਹੈ। ਸਕੂਲਾਂ ਦੀ ਮੁਰੰਮਤ ਯੋਜਨਾ ਬੱਧ ਢੰਗ ਨਾਲ ਕੀਤੀ ਜਾਵੇ ਅਤੇ ਛੱਤਾਂ, ਚਾਰਦੀਵਾਰੀਆਂ ਤੇ ਹੋਰ ਲੋੜੀਂਦੇ ਕੰਮ ਤੁਰੰਤ ਮੁਕੰਮਲ ਕਰਵਾਏ ਜਾਣ। ਦੌਰੇ ਦੌਰਾਨ ਉਨ੍ਹਾਂ ਨੇ ਉਲਟਪੁਰ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਹੜ੍ਹ ਕਾਰਨ ਨੁਕਸਾਨੀ ਚੁੱਕੀਆਂ ਫ਼ਸਲਾਂ, ਪਾਣੀ ਸਪਲਾਈ, ਸੈਨੀਟੇਸ਼ਨ ਅਤੇ ਪਸ਼ੂਆਂ ਲਈ ਚਾਰੇ ਦੀ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਹੁਕਮ ਦਿੱਤੇ ਕਿ ਨੁਕਸਾਨੀ ਚੁੱਕੀਆਂ ਪਾਣੀ ਪਾਇਪਾਂ ਦੀ ਮੁਰੰਮਤ, ਕਲੋਰੀਨੇਸ਼ਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਿਹਾ ਹੈ ਅਤੇ ਹਰਾ ਚਾਰਾ ਤੇ ਸਾਇਲੇਜ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ।


Powered by Froala Editor


Recommended Posts