ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਅਨੰਦਪੁਰ ਸਾਹਿਬ ਵਿੱਚ ਸੰਵਿਧਾਨ ਦਿਵਸ ‘ਤੇ ਸਕੂਲੀ ਬੱਚਿਆਂ ਦਾ ਮੌਕ ਵਿਧਾਨ ਸਭਾ ਸੈਸ਼ਨ
November 26, 2025
-

Rajni / Sri Anandpur Sahib

ਧੜੱਲੇਦਾਰ ਬਿਊਰੋ ਅਨੰਦਪੁਰ ਸਾਹਿਬ ਵਿੱਚ ਸੰਵਿਧਾਨ ਦਿਵਸ ‘ਤੇ ਸਕੂਲੀ ਬੱਚਿਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ 2025 : ਇੱਕ ਵਿਸ਼ੇਸ਼ ਸਮਾਗਮ ਵਿੱਚ, ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਗਈ ਅਸਥਾਈ ਪੰਜਾਬ ਵਿਧਾਨ ਸਭਾ ਵਿੱਚ ਸਕੂਲੀ ਬੱਚਿਆਂ ਲਈ ਮੌਕ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਕਈ ਮੰਤਰੀਆਂ ਦੀਆਂ ਭੂਮਿਕਾਵਾਂ ਵਿਦਿਆਰਥੀਆਂ ਨੇ ਸੰਭਾਲੀਆਂ। ਸੈਸ਼ਨ ਵਿੱਚ ਬੱਚਿਆਂ ਨੇ ਪ੍ਰਸ਼ਨ ਕਾਲ, ਬਿੱਲ ਪੇਸ਼ ਕਰਨ ਅਤੇ ਮੁੱਖ ਮੁੱਦਿਆਂ ‘ਤੇ ਵਿਚਾਰ ਰੱਖਣ ਦੀ ਪ੍ਰੈਕਟਿਸ ਕੀਤੀ। ਸਪੀਕਰ ਨੇ ਵਿਦਿਆਰਥੀਆਂ ਨੂੰ ਭਵਿੱਖ ਦੇ ਨੇਤਾ ਕਹਿੰਦੇ ਹੋਏ ਰਾਜਨੀਤੀ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਅਤੇ ਵੋਟ ਚੋਰੀ ‘ਤੇ ਆਰਟੀਕਲ ਮੁਕਾਬਲੇ ਦੀ ਘੋਸ਼ਣਾ ਵੀ ਕੀਤੀ। ਸੈਸ਼ਨ ਦੌਰਾਨ ਦੋ ਬਿੱਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਮੰਤਰੀਆਂ ਦੀਆਂ ਜ਼ਿੰਮੇਵਾਰੀਆਂ ਬਹੁਤ ਸੁਚੱਜੇ ਢੰਗ ਨਾਲ ਨਿਭਾਈਆਂ। ਜਲ ਸਰੋਤ, ਸਿਹਤ, ਸਿੱਖਿਆ, ਟਰਾਂਸਪੋਰਟ ਅਤੇ ਸਥਾਨਕ ਸਰਕਾਰਾਂ ਵਰਗੇ ਵਿਭਾਗਾਂ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਬੱਚਿਆਂ ਨੇ ਆਤਮਵਿਸ਼ਵਾਸ ਨਾਲ ਦਿੱਤੇ। ਕੁਝ ਵਿਦਿਆਰਥੀਆਂ ਨੇ ਮਾਨਸਾ ਦੇ ਸੀਵਰੇਜ ਸਿਸਟਮ, ਜ਼ਮੀਨ ਤੇ ਪਾਣੀ ਦੀ ਸੰਭਾਲ ਅਤੇ ਮੱਕੀ ਦੇ ਨਵੇਂ ਬੀਜਾਂ ਸਬੰਧੀ ਧਿਆਨ ਦਿਵਾਊ ਮਤੇ ਵੀ ਪੇਸ਼ ਕੀਤੇ, ਜਿਨ੍ਹਾਂ ਨੂੰ ਸਦਨ ਨੇ ਮਨਜ਼ੂਰੀ ਦਿੱਤੀ।


Recommended Posts