*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਐਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਸਾਨ, ਪੋਰਟਲ 29 ਦਸੰਬਰ ਤੱਕ ਖੁੱਲ੍ਹਾ
November 28, 2025
-29-

S M Singh / Chandigarh

ਧੜੱਲੇਦਾਰ ਬਿਊਰੋ ਐਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਆਸਾਨ, ਪੋਰਟਲ 29 ਦਸੰਬਰ ਤੱਕ ਖੁੱਲ੍ਹਾ ਚੰਡੀਗੜ੍ਹ, 28 ਨਵੰਬਰ 2025 : ਪੰਜਾਬ ਸਰਕਾਰ ਨੇ ਐਸਸੀ ਵਿਦਿਆਰਥੀਆਂ ਦੀ ਸਹਾਇਤਾ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਪ੍ਰਕਿਰਿਆ ਹੋਰ ਸੁਗਮ ਬਣਾਈ ਹੈ। ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਕਾਦਮਿਕ ਸਾਲ 2025-26 ਲਈ 29 ਦਸੰਬਰ ਤੱਕ ਖੁੱਲ੍ਹਾ ਰਹੇਗਾ। ਇਸ ਸਾਲ ਸਰਕਾਰ ਨੇ 2.70 ਲੱਖ ਵਿਦਿਆਰਥੀਆਂ ਨੂੰ ਲਾਭ ਦੇਣ ਦਾ ਟੀਚਾ ਰੱਖਿਆ ਹੈ। ਹੁਣ ਤੱਕ ਲਗਭਗ 2.49 ਲੱਖ ਅਰਜ਼ੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ 1.26 ਲੱਖ ਦੀ ਜਾਂਚ ਪੂਰੀ ਹੋ ਚੁੱਕੀ ਹੈ। ਕਰੀਬ 19,800 ਤੋਂ ਵੱਧ ਵਿਦਿਆਰਥੀਆਂ ਨੂੰ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਭੁਗਤਾਨ ਮਿਲੇਗਾ। ਨਵੇਂ ਅਰਜ਼ੀਕਰਤਿਆਂ ਨੂੰ ਫ੍ਰੀ-ਸ਼ਿਪ ਕਾਰਡ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਫੀਸ ਮਾਫ਼ੀ ਦੇ ਨਾਲ ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖਲਾ ਲੈ ਸਕਣ। ਸਰਕਾਰ ਨੇ ਕਿਹਾ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਤੋਂ ਬਚੇ ਨਾ।

29


Recommended Posts