Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਪੰਜਾਬ ਦੇ ਸਰਕਾਰੀ ਸਕੂਲਾਂ ‘ਚ 11ਵੀਂ-12ਵੀਂ ਲਈ ‘ਹੁਨਰ ਸਿੱਖਿਆ ਯੋਜਨਾ’ ਸ਼ੁਰੂ
December 19, 2025
-11-12-

Bhavika / Chandigarh

ਧੜੱਲੇਦਾਰ ਬਿਊਰੋ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 11ਵੀਂ-12ਵੀਂ ਲਈ ‘ਹੁਨਰ ਸਿੱਖਿਆ ਯੋਜਨਾ’ ਸ਼ੁਰੂ ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਹੁਨਰ ਸਿੱਖਿਆ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਇਹ ਪਾਇਲਟ ਪ੍ਰੋਜੈਕਟ ਫਿਲਹਾਲ ਸੂਬੇ ਦੇ 40 ਸਕੂਲਾਂ ਵਿੱਚ ਲਾਗੂ ਕੀਤਾ ਗਿਆ ਹੈ, ਜਿਸ ਅਧੀਨ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਬੈਂਕਿੰਗ, ਬਿਊਟੀ ਪਾਰਲਰ ਅਤੇ ਹੋਰ ਰੋਜ਼ਗਾਰ-ਮੁੱਖੀ ਕੋਰਸਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ। 12ਵੀਂ ਪਾਸ ਕਰਨ ‘ਤੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਮਿਲੇਗਾ, ਜੋ ਭਵਿੱਖ ਵਿੱਚ ਨੌਕਰੀ ਜਾਂ ਸਵੈ-ਰੋਜ਼ਗਾਰ ਲਈ ਮਦਦਗਾਰ ਹੋਵੇਗਾ। ਇਸਦੇ ਨਾਲ ਹੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੱਲ੍ਹ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਖਾਸ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾਵੇਗੀ। ਇਸ ਪੀਟੀਐਮ ਵਿੱਚ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਮਾਪਿਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਹੋਵੇਗਾ, ਜਿਸ ਵਿੱਚ ਉਨ੍ਹਾਂ ਨੂੰ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਮਾਨਸਿਕ ਵਿਕਾਸ ਨੂੰ ਬਿਹਤਰ ਬਣਾਉਣ ਦੇ ਤਰੀਕੇ ਸਮਝਾਏ ਜਾਣਗੇ।

11 12


Recommended Posts