*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ - ਸਰਲਾ ਭਟਨਾਗਰ
February 13, 2026
Education-Punjab

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ - ਸਰਲਾ ਭਟਨਾਗਰ

ਨਰੂਲਾ / Patiala

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ - ਸਰਲਾ ਭਟਨਾਗਰ। ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਅਧਿਆਪਕਾਂ ਦੀ ਸੁਰੱਖਿਆ ਬਚਾਉ ਮਦਦ ਅਤੇ ਟ੍ਰੇਨਿੰਗ ਹਿੱਤ ਲਾਗੂ ਕੀਤੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਸ਼ਾਇਨਾ ਕਪੂਰ ਵਲੋਂ ਜ਼ਿਲੇ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦਸਿਆ ਕਿ ਸਤਿਕਾਰਯੋਗ ਸੁਪਰੀਮ ਕੋਰਟ, ਪੰਜਾਬ ਹਰਿਆਣਾ ਹਾਈਕੋਰਟ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਹਿੱਤ ਚਿੰਤਾ ਪ੍ਰਗਟ ਕਰਦਿਆਂ ਹੁਕਮ ਦਿੱਤੇ ਹਨ ਕਿ 2012 ਵਿੱਚ ਲਾਗੂ ਕੀਤੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਵਿਸ਼ਾ ਮਾਹਿਰਾਂ ਦੀ ਕਮੇਟੀਆਂ ਬਣਾਕੇ ਹਰ ਮਹੀਨੇ ਮੀਟਿੰਗਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਯੋਗ ਪ੍ਰਬੰਧ ਕੀਤੇ ਜਾਣ। ਸਾਲ ਵਿੱਚ ਦੋ ਵਾਰ ਸਕੂਲਾਂ ਵਿਖੇ ਆਵਾਜਾਈ ਸੁਰੱਖਿਆ, ਫਸਟ ਏਡ, ਸੀ ਪੀ ਆਰ, ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗਾਂ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ ਤਾਂ ਜ਼ੋ ਵਿਦਿਆਰਥੀਆਂ, ਅਧਿਆਪਕਾਂ ਨੂੰ ਆਵਾਜਾਈ ਹਾਦਸਿਆਂ, ਸਜ਼ਾਵਾਂ ਤੋਂ ਬਚਣ, ਪੀੜਤਾਂ ਦੀ ਸਹਾਇਤਾ ਕਰਨ ਅਤੇ ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਤਿਆਰ ਕੀਤਾ ਜਾਵੇ। ਇਸ ਮੌਕ ਵਿਸ਼ਾ ਮਾਹਰ ਸ਼੍ਰੀ ਕਾਕਾ ਰਾਮ ਵਰਮਾ, ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਟ੍ਰੇਨਰ ਅਤੇ ਏ ਐਸ ਆਈ ਰਾਮ ਸਰਨ ਟਰੇਫਿਕ ਪੁਲਿਸ ਸਿੱਖਿਆ ਸੈਲ ਨੇ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ 2009 ਦੇ ਲਾਜ਼ਮੀ ਸਿਖਿਆ ਦੇ ਅਧਿਕਾਰ ਐਕਟ ਤਹਿਤ ਵੀ ਵਿਦਿਆਰਥੀਆਂ ਦੀ ਸੁਰੱਖਿਆ, ਬਚਾਉ, ਮਦਦ ਲਈ ਸਕੂਲਾਂ ਵਿਖੇ ਯੋਗ ਪ੍ਰਬੰਧ ਅਤੇ ਟ੍ਰੇਨਿੰਗਾਂ ਕਰਵਾਉਣ ਦੇ ਕਾਨੂੰਨ ਬਣਾਏ ਹਨ। ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਵੀਰ ਹਕੀਕਤ ਰਾਏ ਸਕੂਲ ਵਲੋਂ ਵਿਦਿਆਰਥੀਆਂ, ਅਧਿਆਪਕਾਂ ਦੀ ਜਾਗਰੂਕਤਾ ਹਿੱਤ ਸਮੇਂ ਸਮੇਂ ਆਵਾਜਾਈ ਸੁਰੱਖਿਆ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਨਸ਼ਿਆਂ ਸਾਇਬਰ ਕਰਾਇਮ, ਪੋਸਕੋ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ।

Education Punjab


Recommended Posts