ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਮਰੇ ਦਾ ਉਦਘਾਟਨ
April 16, 2026
Punjab-Education-

ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ-ਦੇਵ ਮਾਨ

ਨਰੂਲਾ / Patiala

ਭਾਦਸੋਂ 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਬਲਾਕ ਭਾਦਸੋਂ-2 ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਦੱਸਿਆ ।ਉਹਨਾਂ ਕਿਹਾ ਕਿ ਜਿਹੜੀਆਂ ਗਰੰਟੀਆਂ ਦਿੱਤੀਆਂ ਸੀ, ਉਹਨਾਂ ਨੂੰ ਪੂਰੀਆ ਕਰਨ ਉਪਰੰਤ ਹੋਰ ਵੀ ਅਨੇਕਾਂ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਇਸ ਸਮੇਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕੀਤੇ ਕਾਰਜਾਂ ਬਾਰੇ ਦੱਸਿਆ । ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਕੁਮਾਰ ਡਕੌਂਦਾ ਵੱਲੋਂ ਨਿਭਾਈ ਗਈ। ਅਖੀਰ ਵਿੱਚ ਸੀਐੱਚਟੀ ਸਤਨਾਮ ਸਿੰਘ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੂਬਾ ਉਪ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ, ਬਲਾਕ ਸੰਮਤੀ ਨਾਭਾ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਕੱਲਰਮਾਜਰੀ ,ਮਾਸਟਰ ਅਮਰੀਕ ਸਿੰਘ, ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ ,ਜਸਪ੍ਰੀਤ ਸਿੰਘ ਗੋਬਿੰਦਪੁਰਾ, ਹਰਦੀਪ ਸਿੰਘ ਬੀਐਸਓ, ਜੀਵਨ ਚੰਦ, ਹਰਿੰਦਰ ਸਿੰਘ ਸੋਹੀ, ਅਵਤਾਰ ਸਿੰਘ, ਜਸਵਿੰਦਰ ਸਿੰਘ ,ਕੁਲਵੰਤ ਸਿੰਘ,ਮਹਿੰਦਰਪਾਲ ਗੋਇਲ ,ਮਲਕੀਤ ਸਿੰਘ, ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ ,ਹਰਜੀਤ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਸੁਖਚੈਨ ਸਿੰਘ ,ਕਾਕਾ ਸਿੰਘ, ਪਿਆਰਾ ਸਿੰਘ, ਲਖਵਿੰਦਰ ਸਿੰਘ, ਰਾਜੀਵ ਸ਼ਰਮਾ,ਭੁਪਿੰਦਰ ਕੌਰ, ਜਗਵਿੰਦਰ ਸਿੰਘ ,ਗੁਰਪ੍ਰਕਾਸ਼ ਸਿੰਘ ਪਿੰਡ ਦੇ ਪਤਵੰਤੇ ਸੱਜਣ, ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ

Punjab Education


Recommended Posts