April 27, 2026 10:31:08
Dharaledar Bureau / Bathinda
ਬਠਿੰਡਾ, 25 ਅਪ੍ਰੈਲ : ਪਿੰਡ ਪੂਹਲਾ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਸਰਪੰਚ ਸੁਮਨਪ੍ਰੀਤ ਕੌਰ ਸਿੱਧੂ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਇਜਲਾਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਸਨ । ਜਿਨ੍ਹਾਂ ਨੇ ਪਿੰਡ ਵਿੱਚ ਨਵੇਂ ਬਣੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਉਦਘਾਟਨ ਕਰਕੇ ਇਸਨੂੰ ਸੰਬੰਧਿਤ ਵਿਭਾਗ ਨੂੰ ਸੌਂਪਿਆ। ਸਰਪੰਚ ਸੁਮਨਪ੍ਰੀਤ ਕੌਰ ਸਿੱਧੂ ਨੇ 73ਵੀਂ ਸੰਵਿਧਾਨਕ ਸੋਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸੋਧ ਨਾਲ ਪੰਚਾਇਤਾਂ ਨੂੰ ਸੰਵਿਧਾਨਕ ਦਰਜਾ ਮਿਲਿਆ ਹੈ। ਜਿਸ ਨਾਲ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣੀ ਹੈ। ਉਨ੍ਹਾਂ ਵਿਕਾਸ ਦੇ ਟੀਚਿਆਂ ਬਾਰੇ ਗੱਲ ਕਰਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਨੂੰ ਨਸ਼ਾ ਮੁਕਤ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਲੈ ਜਾਣ ਲਈ ਪੰਚਾਇਤ ਦਾ ਸਹਿਯੋਗ ਕਰਨ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਕਦਮ ਚੁੱਕੇ ਗਏ। ਇਸ ਨਾਲ ਲੋਕਾਂ ਵਿੱਚ ਪੰਚਾਇਤ ਪ੍ਰਤੀ ਵਿਸ਼ਵਾਸ ਮਜ਼ਬੂਤ ਹੋਇਆ। ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਆਂਗਣਵਾੜੀ ਸੈਂਟਰ ਦੇ ਉਦਘਾਟਨ ਮੌਕੇ ਕਿਹਾ ਕਿ ਬੱਚਿਆਂ ਦਾ ਮੁੱਢਲਾ ਵਿਕਾਸ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸੈਂਟਰ ਛੋਟੇ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਸਰਪੰਚ ਸੁਮਨਪ੍ਰੀਤ ਕੌਰ ਸਿੱਧੂ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਚਾਇਤ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਹੋਰ ਪਿੰਡਾਂ ਲਈ ਪ੍ਰੇਰਣਾ ਹਨ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਰਵਿੰਦਰ ਸਿੰੰਘ ਭੱਟੀ, ਸੁਪਰਵਾਈਜਰ ਨਿਰਮਲ ਕੌਰ, ਪੰਚ ਨਿਰਮਲ ਕੌਰ, ਸਾਬਕਾ ਪੰਚ ਬਲਵੰਤ ਸਿੰਘ, ਕਲਰਕ ਬਲਵਿੰਦਰ ਸਿੰਘ ਅਤੇ ਆਂਗਣਵਾੜੀ ਵਰਕਰਾਂ ਹਾਜਰ ਸਨ । #Government of Punjab #CMO Punjab #bathinda MasterJagsirSingh
Punjab Education