ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਮਿਸ਼ਨ ਸਮਰੱਥ ਤਹਿਤ ਸਕੂਲਾਂ ਦਾ ਅਚਨਚੇਤ ਨਿਰੀਖਣ—ਵਿਦਿਆਰਥੀਆਂ ਦੀ ਸਿੱਖਣ ਪ੍ਰਗਤੀ ‘ਤੇ ਖਾਸ ਧਿਆਨ
April 30, 2026
Punjab-Education-

ਮਿਸ਼ਨ ਸਮਰੱਥ ਤਹਿਤ ਸਕੂਲਾਂ ਦਾ ਅਚਨਚੇਤ ਨਿਰੀਖਣ—ਵਿਦਿਆਰਥੀਆਂ ਦੀ ਸਿੱਖਣ ਪ੍ਰਗਤੀ ‘ਤੇ ਖਾਸ ਧਿਆਨ

ਨਰੂਲਾ / Mohali

ਐਸ.ਸੀ.ਈ.ਆਰ.ਟੀ. ਡਾਇਰੈਕਟਰ ਕਿਰਨ ਸ਼ਰਮਾ ਦੀ ਅਗਵਾਈ ‘ਚ ਮੋਹਾਲੀ ਤੇ ਰੂਪਨਗਰ ਦੇ ਸਰਕਾਰੀ ਸਕੂਲਾਂ ਦੀ ਜਾਂਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਪ੍ਰੈਲ: ਡਾਇਰੈਕਟਰ, ਸਟੇਟ ਕੌਂਸਲ ਆਫ ਐਜੂਕੇਸ਼ਨ, ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) Kiran Sharma ਵੱਲੋਂ ਆਪਣੀ ਟੀਮ ਸਮੇਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਟੀਮ ਵਿੱਚ ਏ.ਐਸ.ਪੀ.ਡੀ. ਕੁਆਲਿਟੀ ਡਾ. ਨਵਨੀਤ ਕਦ, ਸਟੇਟ ਕੋਆਰਡੀਨੇਟਰ ਪ੍ਰਾਇਮਰੀ ਹਰਮਨਜੋਤ ਸਿੰਘ ਅਤੇ ਸਟੇਟ ਰਿਸੋਰਸ ਪਰਸਨਸ ਹਰਜੀਤ ਕੌਰ, ਨੀਲਮ ਕੁਮਾਰੀ ਅਤੇ ਗੌਰਵ ਨਗੋਰੀ ਸ਼ਾਮਲ ਸਨ। ਟੀਮਾਂ ਵੱਲੋਂ ਲਗਭਗ 8 ਸਰਕਾਰੀ ਸਕੂਲਾਂ—ਪ੍ਰਾਇਮਰੀ ਸਕੂਲ ਬ੍ਰਾਹਮਣਵਾਲਾ, ਮਿਡਲ ਸਕੂਲ ਭੁਰੜੇ, ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ, ਮਿਡਲ ਸਕੂਲ ਫਤਿਹਪੁਰ ਟੱਪਰੀਆਂ, ਪ੍ਰਾਇਮਰੀ ਸਕੂਲ ਸਿਆਸਤਪੁਰ (ਰੂਪਨਗਰ) ਅਤੇ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਆਦਿ—ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਡਾਇਰੈਕਟਰ ਅਤੇ ਟੀਮਾਂ ਵੱਲੋਂ ਕਲਾਸਰੂਮਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਦਾ ਧਿਆਨਪੂਰਵਕ ਅਧਿਐਨ ਕੀਤਾ ਗਿਆ। ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਏ “ਮਿਸ਼ਨ ਸਮਰੱਥ” ਦੀ ਕਾਰਗੁਜ਼ਾਰੀ, ਗਤੀਵਿਧੀ ਅਧਾਰਤ ਗੁਣਵੱਤਾ ਸਿੱਖਿਆ, ਵਿਦਿਆਰਥੀਆਂ ਦੇ ਸਿੱਖਣ ਪੱਧਰ, ਉਨ੍ਹਾਂ ਦੀ ਪ੍ਰਗਤੀ ਅਤੇ ਸੁਤੰਤਰ ਮੁਲਾਂਕਣ ਦੀ ਸਮੀਖਿਆ ਕੀਤੀ ਗਈ। ਟੀਮ ਵੱਲੋਂ ਵਿਦਿਆਰਥੀਆਂ ਦਾ ਅਚਨਚੇਤ ਮੁਲਾਂਕਣ ਵੀ ਕੀਤਾ ਗਿਆ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਮਾਇੰਡਫੁਲਨੈਸ ਗਤੀਵਿਧੀਆਂ, ਮਿਡ-ਡੇ ਮੀਲ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ ਗਈ। ਦੌਰੇ ਦੌਰਾਨ ਐਸ.ਸੀ.ਈ.ਆਰ.ਟੀ. ਟੀਮ ਨੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜਾਰੀ ਗਾਈਡਲਾਈਨਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਖ਼ਾਸ ਕਰਕੇ ਵਿਦਿਆਰਥੀਆਂ ਦੀ ਗਰੁੱਪਿੰਗ ਅਤੇ ਟਾਈਮ ਟੇਬਲ ਨੂੰ ਨਿਰਧਾਰਿਤ ਮਿਆਰਾਂ ਅਨੁਸਾਰ ਲਾਗੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਨਿਰੀਖਣ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਸਕੂਲਾਂ ਦੀਆਂ ਵਿਜ਼ਟਰ ਬੁੱਕਾਂ ਵਿੱਚ ਦਰਜ ਕੀਤੀਆਂ ਗਈਆਂ। ਡਾਇਰੈਕਟਰ ਨੇ ਕਿਹਾ ਕਿ ਮਿਸ਼ਨ ਸਮਰੱਥ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣਾ ਹੈ, ਜਿਸ ਲਈ ਸਕੂਲ ਪੱਧਰ ‘ਤੇ ਲਗਾਤਾਰ ਨਿਗਰਾਨੀ ਅਤੇ ਸੁਧਾਰ ਬਹੁਤ ਜ਼ਰੂਰੀ ਹਨ। ਟੀਮ ਨੇ ਕੁਝ ਸਕੂਲਾਂ ਵਿੱਚ ਚੰਗੇ ਅਭਿਆਸਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਸਕੂਲਾਂ ਨੂੰ ਉਹਨਾਂ ਤੋਂ ਪ੍ਰੇਰਣਾ ਲੈਣ ਲਈ ਪ੍ਰੋਤਸਾਹਿਤ ਕੀਤਾ। #MissionSamarth #PunjabEducation #SCERT #SchoolInspection #KiranSharma #EducationReform #GovernmentSchools #Mohali #Ropar #QualityEducation #StudentsProgress #MidDayMeal #Mindfulness #PunjabNews #BreakingNews #EducationSystem #LearningOutcomes #Teachers #SchoolMonitoring #IndiaEducation

Punjab Education


Recommended Posts