ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਡਾ. ਹਿਮਾਂਸ਼ੂ ਅਗਰਵਾਲ
June 19, 2026
Patiala-neet-News

Dharaledar Bureau / Patiala

ਪਟਿਆਲਾ, 19 ਜੂਨ: ਪਟਿਆਲਾ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 7 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ 3408 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਸੈਂਟਰ ਲਈ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 0175-2350550 ਅਤੇ 2358550 ਹੈ ਅਤੇ ਤਿੰਨ ਦਿਨਾਂ ਲਈ ਪੀਸੀਐਸ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਲਗਾ ਕੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਕੇਂਦਰ 1) ਪੀਐਮਸ਼੍ਰੀ ਕੇ.ਵੀ ਨੰਬਰ 3 ਪਟਿਆਲਾ ਕੈਂਟ, 2) ਆਰਮੀ ਪਬਲਿਕ ਸਕੂਲ, ਤਾਰਾਪੁਰ ਇਨਕਲੇਵ, ਸੰਗਰੂਰ ਰੋਡ, 3) ਪੀਐਮਸ਼੍ਰੀ ਕੇ.ਵੀ ਨੰਬਰ 1 ਪਟਿਆਲਾ ਕੈਂਟ, 4) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, 5) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ, 6) ਸਰਕਾਰੀ ਸਕੂਲ ਆਫ ਐਮੀਨੈਂਸ ਫੀਲਖਾਨਾ ਅਤੇ 7) ਕੇ.ਵੀ ਨੰਬਰ 2 ਰੇਲਵੇ ਕਲੋਨੀ, ਡੀਸੀਡਬਲਿਯੂ ਪਟਿਆਲਾ ਵਿਖੇ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਮਹੱਤਵਪੂਰਨ ਫੈਸਲਾ ਕਰਦਿਆਂ 20-21-22 ਜੂਨ ਨੂੰ ਪ੍ਰੀਖਿਆਰਥੀਆਂ ਤੇ ਨਾਲ ਇੱਕ ਅਟੈਂਡੈਂਟ ਨੂੰ ਪੇਪਰ ਦੇਣ ਪ੍ਰੀਖਿਆ ਵਾਲੇ ਸਥਾਨ ‘ਤੇ ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰਾਈਵਰਾਂ ਤੇ ਕੰਡਕਟਰਾਂ ਨੂੰ ਇਨ੍ਹਾਂ ਨਾਲ ਨਰਮੀ ਨਾਲ ਵਰਤਾਉ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ 'ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਇਸ ਮੌਕੇ ਏਡੀਸੀ (ਜ) ਅਨੁਪ੍ਰਿਤਾ ਜੌਹਲ ਸਮੇਤ ਐਸ.ਐਮ ਪਟਿਆਲਾ, ਸਹਾਇਕ ਕਮਿਸ਼ਨਰ (ਜ), ਪੁਲਿਸ, ਸਿੱਖਿਆ, ਪ੍ਰਿੰਸੀਪਲ ਕੇ.ਵੀ, ਟਰਾਂਸਪੋਰਟ, ਪੀਆਰਟੀਸੀ, ਸਿਹਤ, ਐਨ.ਆਈ.ਸੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Patiala neet News


Recommended Posts