ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪਟਿਆਲਾ ਦੇ ਨੂਰ ਸਿੰਗਲਾ ਨੇ Ca ਫਾਈਨਲ 'ਚੋਂ ਦੇਸ਼ ਭਰ 'ਚੋਂ ਲਿਆ ਪਹਿਲਾ ਰੈਂਕ
June 22, 2026
1st-Rank-In-Ca-Patiala-News

Dharaledar Bureau / Patiala

ਪਟਿਆਲਾ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਐਲਾਨੇ ਗਏ CA ਫਾਈਨਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਨੂਰ ਸਿੰਗਲਾ ਨੇ ਆਲ ਇੰਡੀਆ ਰੈਂਕ-1 (AIR 1) ਹਾਸਲ ਕਰਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਦੇਸ਼ ਦੀ ਸਭ ਤੋਂ ਔਖੀ ਮੰਨੀ ਜਾਣ ਵਾਲੀ ਇਸ ਪ੍ਰੀਖਿਆ ਵਿੱਚ ਨੂਰ ਨੇ 600 ਵਿੱਚੋਂ 499 ਅੰਕ ਪ੍ਰਾਪਤ ਕਰਕੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਦਾ ਨਾਂ ਦੇਸ਼-ਦੁਨੀਆ ਵਿੱਚ ਰੌਸ਼ਨ ਹੋਇਆ ਹੈ। ਨੂਰ ਸਿੰਗਲਾ ਦੀ ਇਸ ਬੇਮਿਸਾਲ ਸਫ਼ਲਤਾ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਚੇਚੇ ਤੌਰ 'ਤੇ ਨੂਰ ਦੇ ਗ੍ਰਹਿ ਵਿਖੇ ਪਹੁੰਚੇ। ਹੋਣਹਾਰ ਨੌਜਵਾਨ ਅਤੇ ਉਸ ਦੇ ਮਾਪਿਆਂ ਨੂੰ ਵਿਧਾਇਕ ਨੇ ਖੁਦ ਘਰ ਪੁੱਜ ਕੇ ਵਧਾਈ ਦਿੱਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ "ਨੂਰ ਸਿੰਗਲਾ ਨੇ ਆਪਣੀ ਅਣਥੱਕ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਸਦਕਾ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚੋਂ ਪਹਿਲਾ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ। ਅਜਿਹੇ ਬੇਹੱਦ ਹੋਣਹਾਰ ਨੌਜਵਾਨ ਸਾਡੇ ਸਮਾਜ ਅਤੇ ਆਉਣ ਵਾਲੀ ਨਵੀਂ ਪੀੜ੍ਹੀ ਲਈ ਇੱਕ ਮਹਾਨ ਪ੍ਰੇਰਣਾ ਸਰੋਤ ਹਨ। ਨੂਰ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਿਰ ਉੱਚਾ ਕੀਤਾ ਹੈ, ਸਗੋਂ ਪੂਰੇ ਪੰਜਾਬ ਦਾ ਮਾਣ ਵਿਸ਼ਵ ਪੱਧਰ 'ਤੇ ਵਧਾਇਆ ਹੈ।" ਵਿਧਾਇਕ ਕੋਹਲੀ ਨੇ ਅੱਗੇ ਕਿਹਾ ਕਿ ਪਟਿਆਲਾ ਦੀ ਧਰਤੀ ਹਮੇਸ਼ਾ ਹੀ ਮਾਨਸਿਕ ਅਤੇ ਬੌਧਿਕ ਪੱਧਰ 'ਤੇ ਮੋਹਰੀ ਰਹੀ ਹੈ ਅਤੇ ਨੂਰ ਦੀ ਇਸ ਸਫ਼ਲਤਾ ਨੇ ਇਸ ਗੱਲ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਨੂਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਬਹੁਤ ਗੰਭੀਰ ਅਤੇ ਮਿਹਨਤੀ ਰਿਹਾ ਹੈ। ਉਸ ਦੀ ਦਿਨ-ਰਾਤ ਦੀ ਇਕਾਗਰਤਾ ਸਦਕਾ ਹੀ ਅੱਜ ਇਹ ਮੁਕਾਮ ਹਾਸਲ ਹੋਇਆ ਹੈ। ਨੂਰ ਦੀ ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਸਥਾਨਕ ਲੋਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਨੂਰ ਸਿੰਗਲਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ।

1st Rank In Ca Patiala News


Recommended Posts