ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਸੁਨਾਮ ਵਿਖੇ 20 ਜੁਲਾਈ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ
July 8, 2026
Punjabi-Khabran-Rojgar-Mela

Dharaledar Bureau / Sunam

ਸੰਗਰੂਰ, 8 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ 20 ਜੁਲਾਈ ਨੂੰ ਮਹਾਰਾਜਾ ਪੈਲੇਸ, ਸੁਨਾਮ ਵਿਖੇ ਕਰਵਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰ ਮਹਿੰਦਰੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਏ.ਡੀ.ਸੀ. ਅੰਕੁਰ ਮਹਿੰਦਰੂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਮੇਲੇ ਦੇ ਸਫਲ ਆਯੋਜਨ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ, ਆਈ.ਟੀ.ਆਈਜ਼, ਬਹੁ-ਤਕਨੀਕੀ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨਾਲ ਤੁਰੰਤ ਸੰਪਰਕ ਕਰਕੇ ਵਿਦਿਆਰਥੀਆਂ ਨੂੰ ਇਸ ਮੇਲੇ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਮੈਗਾ ਰੋਜ਼ਗਾਰ ਮੇਲਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਰੁਜ਼ਗਾਰ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਯੋਗ ਉਮੀਦਵਾਰਾਂ ਨੂੰ ਪ੍ਰੇਰਿਤ ਕੀਤਾ ਜਾਵੇ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਕਰੀਬ 60 ਨਾਮੀ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਿਨ੍ਹਾਂ ਵੱਲੋਂ ਲਗਭਗ 3,000 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਨੌਜਵਾਨ ਵੱਖ-ਵੱਖ ਖੇਤਰਾਂ ਦੀਆਂ ਕੰਪਨੀਆਂ ਵਿੱਚ ਨੌਕਰੀ ਲਈ ਇੰਟਰਵਿਊ ਦੇ ਸਕਣਗੇ। ਉਨ੍ਹਾਂ ਅਪੀਲ ਕੀਤੀ ਕਿ ਯੋਗਤਾ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਵੱਧ ਤੋਂ ਵੱਧ ਨੌਜਵਾਨ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋ ਕੇ ਆਪਣੇ ਰੁਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ।

Punjabi Khabran Rojgar Mela


Recommended Posts