ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਉਰਦੂ ਭਾਸ਼ਾ ਦੀ ਸਿਖਲਾਈ ਜਮਾਤਾਂ ‘ਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 20 ਜੁਲਾਈ ਤੱਕ ਵਧਾਈ
July 13, 2026
Bhasha-Vibhag-News-Urdu-Language

Dharaledar Bureau / Patiala

ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜੂਨ, 2026 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10 ਜੁਲਾਈ ਤੋਂ ਵਧਾ ਕੇ 20 ਜੁਲਾਈ 2026 ਕੀਤੀ ਗਈ ਹੈ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ ਤੇ ਇਹ ਦਸੰਬਰ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਸਮੁੱਚੀ ਇੱਕਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20 ਜੁਲਾਈ 2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Bhasha Vibhag News Urdu Language Latest Update


Recommended Posts