ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਦਿਵਿਆਂਗ ਉਮੀਦਵਾਰ ਲਿਖਤੀ ਪ੍ਰੀਖਿਆਵਾਂ ਵਿੱਚ ਆਪਣੀ ਪਸੰਦ ਦਾ ਸਕ੍ਰਾਈਬ (ਲੇਖਕ) ਲਿਆ ਸਕਦੇ ਹਨ - ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
July 14, 2026
Education-Law-New-Update-Latest-

Dharaledar Bureau / Punjab

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ (ਦਿਵਿਆਂਗਤਾ ਸੈੱਲ) ਵੱਲੋਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਲਿਖਤੀ ਪ੍ਰੀਖਿਆਵਾਂ ਲਈ ਸਕ੍ਰਾਈਬ (Scribe)/ਰੀਡਰ/ਲੈਬ ਅਸਿਸਟੈਂਟ ਦੀ ਸਹੂਲਤ ਸਬੰਧੀ ਸੋਧੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹਦਾਇਤਾਂ ਸੂਬੇ ਦੀਆਂ ਸਾਰੀਆਂ ਭਰਤੀ ਅਤੇ ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਵੱਲੋਂ ਲਾਗੂ ਕੀਤੀਆਂ ਜਾਣਗੀਆਂ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜਾਰੀ ਹਦਾਇਤਾਂ ਅਨੁਸਾਰ ਬੈਂਚਮਾਰਕ ਦਿਵਿਆਂਗਤਾ ਵਾਲੇ ਉਮੀਦਵਾਰਾਂ, ਜਿਨ੍ਹਾਂ ਨੂੰ ਲਿਖਣ ਵਿੱਚ ਦਿੱਕਤ ਹੈ, ਨੂੰ ਲੋੜ ਅਨੁਸਾਰ ਸਕ੍ਰਾਈਬ ਦੀ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਉਮੀਦਵਾਰਾਂ ਦੀ ਦਿਵਿਆਂਗਤਾ 40 ਫੀਸਦੀ ਤੋਂ ਘੱਟ ਹੈ ਪਰ ਮੈਡੀਕਲ ਅਥਾਰਟੀ ਵੱਲੋਂ ਲਿਖਣ ਵਿੱਚ ਅਸਮਰੱਥਤਾ ਪ੍ਰਮਾਣਿਤ ਕੀਤੀ ਜਾਂਦੀ ਹੈ, ਉਹ ਵੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਇਸ ਸਹੂਲਤ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਨੇ ਕਿ ਉਮੀਦਵਾਰ ਆਪਣੀ ਪਸੰਦ ਦਾ ਸਕ੍ਰਾਈਬ ਲਿਆ ਸਕਦੇ ਹਨ। ਸਕ੍ਰਾਈਬ ਦੀ ਯੋਗਤਾ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਤੋਂ ਇੱਕ ਪੱਧਰ ਹੇਠਾਂ ਹੋਣੀ ਚਾਹੀਦੀ ਹੈ ਅਤੇ ਉਹ ਪ੍ਰਤੀ ਵਿਸ਼ਾ ਕੇਵਲ ਇੱਕ ਹੀ ਸਕ੍ਰਾਈਬ ਵਜੋਂ ਕੰਮ ਕਰ ਸਕੇਗਾ। ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਨੂੰ ਸਕ੍ਰਾਈਬ ਦੀ ਯੋਗਤਾ ਅਤੇ ਯੋਗਤਾ ਮਾਪਦੰਡਾਂ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋੜ ਪੈਣ 'ਤੇ ਪ੍ਰੀਖਿਆ ਸੰਸਥਾਵਾਂ ਜ਼ਿਲ੍ਹਾ, ਡਿਵੀਜ਼ਨ ਜਾਂ ਰਾਜ ਪੱਧਰ 'ਤੇ ਸਕ੍ਰਾਈਬ/ਰੀਡਰ/ਲੈਬ ਅਸਿਸਟੈਂਟ ਦੇ ਪੈਨਲ ਵੀ ਤਿਆਰ ਕਰ ਸਕਦੀਆਂ ਹਨ, ਤਾਂ ਜੋ ਦਿਵਿਆਂਗ ਉਮੀਦਵਾਰਾਂ ਨੂੰ ਸਮੇਂ ਸਿਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਉਦੇਸ਼ ਦਿਵਿਆਂਗ ਉਮੀਦਵਾਰਾਂ ਨੂੰ ਪ੍ਰੀਖਿਆਵਾਂ ਵਿੱਚ ਬਰਾਬਰ ਦਾ ਮੌਕਾ ਪ੍ਰਦਾਨ ਕਰਨਾ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਸੁਗਮ ਬਣਾਉਣਾ ਹੈ।

Education Law New Update Latest News


Recommended Posts