ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ
August 26, 2026
Punjabi-Khabran

Dharaledar Bureau / Punjab

ਪਟਿਆਲਾ, 26 ਅਗਸਤ: ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਪ੍ਰੋ. (ਡਾ) ਵਨੀਤਾ ਰਾਣੀ ਦੀ ਅਗਵਾਈ ਹੇਠ ਕਾਲਜ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਜਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਮੁੱਖ ਮਹਿਮਾਨ ਅਤੇ ਸ਼੍ਰੀ ਮੋਹਿਤ ਕੋਸ਼ਲ ਸਹਾਇਕ ਜ਼ਿਲ੍ਹਾ ਨੋਡਲ ਅਫਸਰ ਸਵੀਪ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ ਡਾ. ਵਨੀਤਾ ਰਾਣੀ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਕਰਦੇ ਹੋਏ ਸਮੂਹ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਅਧਿਕਾਰ ਬਾਰੇ ਜਾਣੂ ਕਰਵਾਉਂਦੇ ਹੋਏ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵੋਟਰ ਰਜਿਸਟਰੇਸ਼ਨ ਵਧਾਉਣ ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਈ.ਸੀ.ਆਈ. ਨੈੱਟ ਅਤੇ ਵੋਟਰ ਹੈਲਪਲਾਈਨ ਨੰ. 1950 ਅਤੇ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ ਵੱਖ ਮੋਬਾਇਲ ਐਪਸ ਅਤੇ ਡਿਜੀਟਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਰਾਹੀਂ ਨਵੀਂ ਵੋਟ ਰਜਿਸਟਰੇਸ਼ਨ ਕਰਨ, ਪੁਰਾਣੀ ਵੋਟ ਦੇ ਵਿੱਚ ਸੋਧ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਕੈਂਪ ਵਿੱਚ ਸਮੂਹ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਬੀ.ਐਡ ਅਤੇ ਐਮ. ਐਡ ਦੀਆਂ ਵਿਦਿਆਰਥਣਾ ਹਰਮਨ, ਹੁਸਨਦੀਪ ਅਤੇ ਹਰਸਿਮਰਨ ਕੌਰ ਨੇ “ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ” ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੰਚ ਸੰਚਾਲਨ ਸਹਾਇਕ ਪ੍ਰੋ ਡਾ ਕੁਲਜੀਤ ਕੌਰ ਵੱਲੋਂ ਕੀਤਾ ਗਿਆ। ਪ੍ਰੋ ਜਗਦੇਵ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।

Punjabi Khabran


Recommended Posts