ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ
November 14, 2026
Punjab-Government-Punjab-Cm-Bhag

ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

Prabhsimran Singh / Chandigarh

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਇੱਕ ਨਵੀਂ ਪਹਿਲ ਕਰਦਿਆਂ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੁਕਾਬਲੇ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਇਸ ਮੁਕਾਬਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੌਰਾਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਪ੍ਰਤੀਯੋਗੀ ਨੂੰ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਤੱਕ ਦਾ ਨਕਦ ਇਨਾਮ ਦਿੱਤਾ ਜਾਵੇਗਾ।ਸੂਬਾ ਸਰਕਾਰ ਵੱਲੋਂ ਇਹ ਮੁਕਾਬਲਾ ਸ਼ੁਰੂ ਕਰਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਪੰਜਾਬ ਦੇ ਇਤਿਹਾਸ, ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਬਾਰੇ ਜਾਣੂ ਕਰਵਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਉਤਸ਼ਾਹਿਤ ਕਰਨਾ ਵੀ ਇਸ ਪਹਿਲ ਦਾ ਉਦੇਸ਼ ਹੈ। ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਵਿੱਚ ਸਵਾਲਾਂ ਦਾ ਆਧਾਰ ਪੂਰੀ ਤਰ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਨੌਜਵਾਨਾਂ ਵਿੱਚ ਆਪਣੇ ਸੂਬੇ ਦੇ ਇਤਿਹਾਸ ਅਤੇ ਵਿਰਸੇ ਪ੍ਰਤੀ ਦਿਲਚਸਪੀ ਵਧੇਗੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੀਤੇ ਜਾਣ ਵਾਲੇ ਐਲਾਨ ਤੋਂ ਬਾਅਦ ਇਸ ਮੁਕਾਬਲੇ ਦੇ ਹੋਰ ਵੇਰਵਿਆਂ ਦੀ ਉਡੀਕ ਰਹੇਗੀ।

Punjab Government Punjab Cm Bhagwant Mann Punjab Da Crorepati Punjab News Youth Competition One Crore Prize Punjabi Language Punjabi Culture Punjab Heritage Youth Empowerment Education Chandigarh


Recommended Posts