ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
-ਰਾਜਸਥਾਨ, ਹਰਿਆਣਾ, ਕਸ਼ਮੀਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਲੋਕ-ਨਾਚ ਤੇ ਲੋਕ ਗੀਤ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਕਰ ਰਹੇ ਨੇ ਮਨੋਰੰਜਨ
February 17, 2025
-

Rajni / Patiala

Repoter..Rajni

ਸਰਸ ਮੇਲੇ ’ਚ ਐਨ.ਜੈਡ.ਸੀ.ਸੀ. ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ

-ਰਾਜਸਥਾਨ, ਹਰਿਆਣਾ, ਕਸ਼ਮੀਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਲੋਕ-ਨਾਚ ਤੇ ਲੋਕ ਗੀਤ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਕਰ ਰਹੇ ਨੇ ਮਨੋਰੰਜਨ

ਪਟਿਆਲਾ, 17 ਫਰਵਰੀ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਅਗਵਾਈ ਹੇਠ ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ ’ਚ ਜਿੱਥੇ ਹਸਤ ਕਲਾ ਸ਼ਿਲਪਕਾਰੀ ਦੀਆਂ ਸਟਾਲਾਂ ਦੇਖਣਯੋਗ ਹਨ, ਉੱਥੇ ਹੀ ਭਾਰਤ ਦੀ ਮਹਾਨ ਸੰਸਕ੍ਰਿਤੀ ਨੂੰ ਦਰਸਾਉਂਦੇ ਵੱਖ-ਵੱਖ ਖੇਤਰਾਂ ਦੇ ਲੋਕ-ਨਾਚ ਅਤੇ ਲੋਕ- ਧੁਨਾਂ ਨਾਲ ਪਰੋਏ ਲੋਕ-ਗੀਤ ਨਵੀਂ ਪੀੜੀ ਦਾ ਜਿੱਥੇ ਮਨੋਰੰਜਨ ਕਰ ਰਹੇ ਹਨ ਉੱਥੇ ਆਪਣੇ ਅਮੀਰ ਵਿਰਸੇ ਦੀਆਂ ਸਾਂਝਾਂ ਨੂੰ ਹੋਰ ਪਕੇਰਾ ਕਰਦੇ ਨਜ਼ਰ ਆਉਂਦੇ ਹਨ।
  ਸਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਦੀ ਰਹਿਨੁਮਾਈ ਹੇਠ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੇ ਲੋਕ ਨਾਚ ਤੇ ਲੋਕ ਗੀਤ ਰਾਹੀਂ ਮਨੋਰੰਜਨ ਕੀਤਾ ਜਾ ਰਿਹਾ ਹੈ।
  ਮੇਲੇ ਵਿੱਚ ਉੱਤਰ ਭਾਰਤ ਸਭਿਆਚਾਰਕ ਕੇਂਦਰ ਪਟਿਆਲਾ ਤੇ ਪੰਜਾਬ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਵਿਭਾਗ ਦੇ ਸਹਿਯੋਗ ਸਦਕਾ ਰਾਜਸਥਾਨ ਦਾ ਕਾਲਬੇਲੀਆ ਜੋ ਕਿ ਭਰਤਪੁਰ, ਜੈਸਲਮੇਰ ਤੇ ਜੈਪੁਰ ਦੇ ਖੇਤਰਾਂ ਦਾ ਮਸ਼ਹੂਰ ਲੋਕ-ਨਾਚ ਹੈ। ਹਰਿਆਣਾ ਦਾ ਫਾਗ ਅਤੇ ਉੱਤਰ ਪ੍ਰਦੇਸ਼ ਦਾ ਮਾਯੁਰ ਡਾਂਸ, ਝਾਰਖੰਡ ਦਾ ਛਾਉਂ, ਕਸ਼ਮੀਰ ਦਾ ਰੁੱਫ ਅਤੇ ਪੰਜਾਬ ਦੇ ਭੰਗੜਾ, ਲੁੱਡੀ ਅਤੇ ਸੰਮੀ ਲੋਕ-ਨਾਚ ਮੇਲੇ ਵਿੱਚ ਆਏ ਮੇਲੀਆਂ ਨੂੰ ਲੋਕ ਸਾਜਾਂ ਉੱਤੇ ਥਿਰਕਣ ਲਈ ਮਜਬੂਰ ਕਰ ਦਿੰਦੇ ਹਨ। ਇਸ ਮੌਕੇ ਮੰਚ ਸੰਚਾਲਕ ਸੰਜੀਵ ਸ਼ਾਦ ਵੱਲੋਂ ਆਪਣੀ ਸ਼ਾਇਰੀ ਅਤੇ ਲੋਕ-ਨਾਚਾਂ ਦੇ ਪਿਛੋਕੜ ਬਾਰੇ ਮੇਲੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
ਮੇਲੇ ਦੌਰਾਨ ਉਤਰ ਭਾਰਤੀ ਸਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ ਅਤੇ ਜ਼ਿਲ੍ਹਾ ਬਾਲ ਵਿਕਾਸ ਅਤੇ ਸੰਭਾਲ ਅਫ਼ਸਰ ਡਾ. ਸ਼ਾਇਨਾ ਕਪੂਰ, ਰੂਪਵੰਤ ਕੌਰ ਅਤੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਸਭਿਆਚਾਰਕ ਪ੍ਰੋਗਰਾਮਾਂ ਰਾਹੀਂ ਮੇਲੀਆਂ ਨੂੰ ਭਾਰਤ ਦੀ ਮਹਾਨ ਸਭਿਆਚਾਰਕ ਵਿਰਾਸਤ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

Powered by Froala Editor


Recommended Posts