20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
19 ਫਰਵਰੀ ਨੂੰ ਮੁਹੰਮਦ ਇਰਸ਼ਾਦ ਤੇ 21 ਫਰਵਰੀ ਨੂੰ ਰਣਜੀਤ ਬਾਵਾ ਦੀ ਹੋਵੇਗੀ ਪੇਸ਼ਕਾਰੀ
February 19, 2025
-

Rajni / Patiala

Repoter..Rajni

ਸਰਸ ਮੇਲੇ 'ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ
-19 ਫਰਵਰੀ ਨੂੰ ਮੁਹੰਮਦ ਇਰਸ਼ਾਦ ਤੇ 21 ਫਰਵਰੀ ਨੂੰ ਰਣਜੀਤ ਬਾਵਾ ਦੀ ਹੋਵੇਗੀ ਪੇਸ਼ਕਾਰੀ
ਪਟਿਆਲਾ, 18 ਫਰਵਰੀ:
14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਸ਼ੁਰੂ ਹੋਏ ਸਰਸ ਮੇਲੇ 'ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਵੱਲੋਂ ਮੇਲਾ ਦੇਖਣ ਆਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਾਮ ਸਮੇਂ ਪੰਜਾਬ ਦੇ ਲੋਕ ਗਾਇਕਾਂ ਵੱਲੋਂ ਆਪਣੀਆਂ ਪੇਸ਼ਕਾਰੀ ਕਰਕੇ ਹੋਰਨਾਂ ਸੂਬਿਆਂ ਤੋਂ ਆਏ ਕਲਾਕਾਰਾਂ ਤੇ ਹਜ਼ਾਰਾਂ ਮੇਲੀਆਂ ਨੂੰ ਆਪਣੀ ਗਾਇਕੀ ਨਾਲ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ।
ਮੇਲੇ ਦੇ ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ 'ਚ ਹੁਣ ਤੱਕ ਸਤਵਿੰਦਰ ਬੁੱਗਾ, ਗਲੋਰੀ ਬਾਵਾ, ਗੁਰਜੀਤ ਜੀਤੀ ਦੀਆਂ ਸਭਿਆਚਾਰਕ ਲੋਕ ਗੀਤ ਪੇਸ਼ਕਾਰੀਆਂ ਹੋ ਚੁੱਕੀਆਂ ਹਨ ਤੇ ਅੱਜ ਸਰਦਾਰ ਅਲੀ ਵੱਲੋਂ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਲੋਕ ਗਾਇਕ ਮੁਹੰਮਦ ਇਰਸ਼ਾਦ ਅਤੇ 21 ਫਰਵਰੀ ਨੂੰ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ।
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ (ਐਨ.ਜੈਡ.ਸੀ.ਸੀ) ਦੇ ਸਹਿਯੋਗ ਨਾਲ ਵੱਖ ਵੱਖ ਰਾਜਾਂ ਦੇ ਕਰਵਾਏ ਜਾ ਰਹੇ ਲੋਕ ਨਾਚਾਂ ਤੇ ਲੋਕ ਕਲਾਵਾਂ ਤੋਂ ਇਲਾਵਾ ਮੇਲੇ 'ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰੰਗੋਲੀ, ਭੰਗੜਾ, ਗਿੱਧਾ, ਗਾਇਕੀ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ 'ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ 'ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।
ਸਰਸ ਮੇਲੇ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਕਲਾਕਾਰ।

Powered by Froala Editor


Recommended Posts