ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ
February 19, 2025
-21-3-100-

Rajni / Patiala

Repoter..Rajni
ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਮੌਕੇ 21 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਟਿਕਟ 100 ਰੁਪਏ ਦੀ ਹੋਵੇਗੀ
ਪਟਿਆਲਾ, 19 ਫਰਵਰੀ:
ਪਟਿਆਲਾ ਹੈਰੀਟੇਜ ਮੇਲੇ ਤਹਿਤ ਸ਼ੀਸ਼ ਮਹਿਲ ਵਿਖੇ ਲਗਾਏ ਜਾ ਰਹੇ ਸਰਸ ਮੇਲੇ ਵਿੱਚ ਪ੍ਰਸਿੱਧ ਅਦਾਕਾਰ ਤੇ ਲੋਕ ਗਾਇਕ ਰਣਜੀਤ ਬਾਵਾ ਵੱਲੋਂ 21 ਫਰਵਰੀ ਨੂੰ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਦਿਨ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਟਿਕਟ 100 ਰੁਪਏ ਦੀ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ ਨੂੰ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਸਮੇਤ ਪੰਜਾਬ ਤੇ ਹਰਿਆਣਾ ਦੇ ਵਸਨੀਕ ਭਰਵਾਂ ਹੁੰਗਾਰਾ ਦੇ ਰਹੇ ਹਨ।
ਮੇਲੇ ਦੇ ਨੋਡਲ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਹੋਰ ਕਿਹਾ ਕਿ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਚੱਲ ਰਹੇ ਸਰਸ ਮੇਲੇ 'ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਪ੍ਰਸਿੱਧ ਕਵਾਲ ਤੇ ਪਟਿਆਲਾ ਘਰਾਣੇ ਦੇ ਗਾਇਕ ਸਰਦਾਰ ਅਲੀ ਨੇ ਆਪਣੀ ਗਾਇਕੀ ਦੀ ਵਿਲੱਖਣ ਪੇਸ਼ਕਾਰੀ ਦਿੱਤੀ।
ਏ.ਡੀ.ਸੀ. ਜੌਹਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ ਜਦਕਿ ਜਦੋਂਕਿ ਇਸ ਤੋਂ ਪਹਿਲਾਂ ਟਿਕਟ ਕੇਵਲ 20 ਰੁਪਏ ਦੀ ਰਹੇਗੀ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ 'ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ 'ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।

Powered by Froala Editor

21 3 100


Recommended Posts