ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ   
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ
July 23, 2026
Sri-Guru-Ravi-Das-Ji-Jivan-Di-Si

Dharaledar Bureau / Punjab

ਸੁਨਾਮ, 23 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਕੀਕਤਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਹਕੀਕਤਪੁਰਾ ਦੀ ਸਰਪੰਚ ਸਿਮਰਨ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੇ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਾਂਝ, ਬਰਾਬਰੀ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸੱਚ, ਮਿਹਨਤ, ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸੁਚੱਜੇ ਤੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

Sri Guru Ravi Das Ji Jivan Di Sikhya


Recommended Posts