ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ।
February 21, 2025
-

Rajni / Patiala

Repoter..Rajni

ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ

ਪਟਿਆਲਾ, 20 ਫਰਵਰੀ:
ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ।
  ਮੇਲੇ ਵਿਚ ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸਿੱਠਣੀਆਂ (ਲੋਕ-ਗੀਤ) ਤੇ ਲੰਮੀਆਂ ਹੇਕਾਂ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ।
  ਉਨ੍ਹਾਂ ਦੱਸਿਆ ਕਿ ਲੰਮੀ ਹੇਕ ਵਿੱਚ ਪਹਿਲੀ ਪੁਜ਼ੀਸ਼ਨ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਸਿੱਠਣੀਆਂ ਵਿੱਚ ਪਹਿਲੀ ਪੁਜ਼ੀਸ਼ਨ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਪਟਿਆਲਾ ਨੇ ਪ੍ਰਾਪਤ ਕੀਤੀ। ਮਹਿੰਦੀ ਦੇ ਮੁਕਾਬਲਿਆਂ ਵਿੱਚ ਜੂਨੀਅਰ ਵਿੰਗ (ਪਹਿਲੀ ਤੋਂ ਅੱਠਵੀਂ ਜਮਾਤ) ਪਹਿਲੀ ਪੁਜ਼ੀਸ਼ਨ ਸ਼ਾਈਨਪ੍ਰੀਤ ਕੌਰ ਸ.ਹਾਈ.ਸਕੂਲ ਭਾਨਰਾ, ਦੂਜੀ ਪੁਜ਼ੀਸ਼ਨ ਸੁਖਨਾਜ਼ ਐਰੋਮੀਰਾ ਸੈਂਟਰ ਆਫ਼ ਐਜੂਕੇਸ਼ਨ, ਤੀਜੀ ਪੁਜ਼ੀਸ਼ਨ ਨੇਹਾ ਐਰੋਮੀਰਾ ਸੈਂਟਰ ਆਫ਼ ਐਜੂਕੇਸ਼ਨ ਅਤੇ ਸੀਨੀਅਰ ਗਰੁੱਪ ਵਿੱਚ (ਨੌਵੀਂ ਤੋਂ ਬਾਰ੍ਹਵੀਂ) ਪਹਿਲੀ ਪੁਜ਼ੀਸ਼ਨ ਕਾਜਲ ਸ.ਸੀ.ਸੈ.ਸਕੂਲ ਮਾਡਲ ਟਾਊਨ, ਦੂਜੀ ਪੁਜ਼ੀਸ਼ਨ ਖੁਸ਼ਪ੍ਰੀਤ ਸਸਸਸ ਸਨੌਰ ਕੁੜੀਆਂ, ਤੀਜੀ ਪੁਜ਼ੀਸ਼ਨ ਅਮਨਦੀਪ ਕੌਰ ਦਿੱਲੀ ਪਬਲਿਕ ਸਕੂਲ।
  ਕਾਲਜਾਂ ਦੇ ਮਹਿੰਦੀ ਮੁਕਾਬਲਿਆਂ ਵਿੱਚ ਪਹਿਲੀ ਪੁਜ਼ੀਸ਼ਨ ਆਕ੍ਰਿਤੀ ਸ਼ਰਮਾ ਕਮਾਂਡੋ ਬਟਾਲੀਅਨ ਅਤੇ ਈਸ਼ਾ ਖ਼ਾਲਸਾ ਕਾਲਜ ਪਟਿਆਲਾ, ਦੂਜੀ ਪੁਜ਼ੀਸ਼ਨ ਪੂਨਮ ਸਰਕਾਰੀ ਆਈ.ਟੀ.ਆਈ ਨਾਭਾ, ਤੀਜੀ ਪੁਜ਼ੀਸ਼ਨ ਪ੍ਰੀਤੀ ਸਰਕਾਰੀ ਆਈ.ਟੀ.ਆਈ ਨਾਭਾ ਨੇ ਪ੍ਰਾਪਤ ਕੀਤੀ।ਇਸ ਮੌਕੇ  ਰਣਜੀਤ ਕੌਰ ਲੀਗਲ ਅਫ਼ਸਰ ਜ਼ਿਲ੍ਹਾ ਬਾਲ ਵਿਕਾਸ ਅਤੇ ਸੁਰੱਖਿਆ ਅਫ਼ਸਰ ਵੱਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਮੰਚ ਸੰਚਾਲਨ ਡਾ ਨਰਿੰਦਰ ਸਿੰਘ ਅਧਿਆਪਕ ਸਰਕਾਰੀ ਸਿਵਲ ਲਾਈਨ ਸਕੂਲ  ਨੇ ਕੀਤੀ।

Powered by Froala Editor


Recommended Posts