ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ
July 23, 2026
Punjabi-Khabran

Dharaledar Bureau / Punjab

ਪਟਿਆਲਾ 23 ਜੁਲਾਈ: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਪਟਿਆਲਾ ਵੱਲੋਂ ਸ਼੍ਰੀ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. (ਟਰੈਫਿਕ), ਸ਼੍ਰੀ ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਪਟਿਆਲਾ, ਸ੍ਰੀਮਤੀ ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ। ਇਸ ਐਨਫੋਰਸਮੈਂਟ ਮੁਹਿੰਮ ਦੌਰਾਨ ਸਕੂਲੀ ਬੱਸਾਂ, ਵੈਨਾਂ, ਆਟੋ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸਕੂਲੀ ਵਾਹਨਾਂ ਦੇ ਕੁੱਲ 15 ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹2,14,500/- ਬਣਦੀ ਹੈ। ਐਨਫੋਰਸਮੈਂਟ ਮੁਹਿੰਮ ਦੌਰਾਨ ਇੱਕ ਟਿੱਪਰ ਸਮੇਤ ਕੁੱਲ 8 ਹੋਰ ਵਾਹਨਾਂ ਦੇ ਵੀ ਚਲਾਨ ਕੀਤੇ ਗਏ, ਜਿਨ੍ਹਾਂ ਦੀ ਕੁੱਲ ਜੁਰਮਾਨਾ ਰਕਮ ₹1,46,000/- ਬਣਦੀ ਹੈ। ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਐਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੀ ਪ੍ਰਕਿਰਿਆ ਨੂੰ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਈ-ਚਲਾਨ ਤੁਰੰਤ ਜਾਰੀ ਕੀਤੇ ਗਏ ਅਤੇ ਸਕੂਲੀ ਵਾਹਨਾਂ ਨੂੰ ਬੇਲੋੜੇ ਸਮੇਂ ਲਈ ਨਹੀਂ ਰੋਕਿਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਈ ਅਤੇ ਆਵਾਜਾਈ ਵੀ ਸੁਚਾਰੂ ਢੰਗ ਨਾਲ ਚੱਲਦੀ ਰਹੀ। ਮੁਹਿੰਮ ਦੌਰਾਨ ਇੱਕ ਸਕੂਲ ਬੱਸ ਅਤੇ ਇੱਕ ਈ-ਰਿਕਸ਼ਾ, ਜੋ ਸਕੂਲੀ ਬੱਚਿਆਂ ਨੂੰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦਿਆਂ ਲਿਜਾ ਰਹੇ ਸਨ, ਦਾ ਚਲਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਇੰਪਾਊਂਡ ਵੀ ਕੀਤਾ ਗਿਆ। ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ, ਚਾਈਲਡ ਪ੍ਰੋਟੈਕਸ਼ਨ ਅਫ਼ਸਰ ਸ੍ਰੀਮਤੀ ਰੂਪਵੰਤ ਕੌਰ ਵੱਲੋਂ ਬੱਚਿਆਂ ਨੂੰ ਖੁਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮੰਜ਼ਿਲ ਸਥਾਨ ਤੱਕ ਪਹੁੰਚਾਇਆ ਗਿਆ। ਚੈਕਿੰਗ ਦੌਰਾਨ ਟੀਮ ਵੱਲੋਂ ਮੌਕੇ 'ਤੇ ਮੌਜੂਦ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਕੇਵਲ ਅਧਿਕਾਰਤ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਸਕੂਲੀ ਵਾਹਨਾਂ ਵਿੱਚ ਹੀ ਭੇਜਣ। ਉਨ੍ਹਾਂ ਨੂੰ ਇਹ ਵੀ ਜਾਗਰੂਕ ਕੀਤਾ ਗਿਆ ਕਿ ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਬੱਚਿਆਂ ਨੂੰ ਭੇਜਣਾ ਉਨ੍ਹਾਂ ਦੀ ਜਾਨ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਅਧਿਕਾਰੀਆਂ ਨੇ ਦੁਹਰਾਇਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਜ਼ਿਲ੍ਹੇ ਭਰ ਵਿੱਚ ਨਿਯਮਿਤ ਤੌਰ 'ਤੇ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਮੂਹ ਨਾਗਰਿਕਾਂ, ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੜਕ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਐਨਫੋਰਸਮੈਂਟ ਏਜੰਸੀਆਂ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Punjabi Khabran


Recommended Posts