*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮਹਿੰਦਰਾ ਕਾਲਜ ਤੋਂ ਫਹਾਰਾ ਚੌਂਕ ਤੱਕ ਸੜਕ ਦਾ ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ
July 1, 2026
Patiala-News-Breaking-Developmen

Dharaledar Bureau / Patiala

ਪਟਿਆਲਾ, 30 ਜੂਨ: ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਡਬਲ ਸੜਕ ਦਾ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ ਪੰਜ ਕਰੋੜ 30 ਲੱਖ ਰੁਪਏ ਆਵੇਗੀ ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚ ਸੜਕਾਂ ਬਣਾਈਆਂ ਗਈਆਂ ਹਨ ਅਤੇ ਹੋਰ ਸੜਕਾਂ ਦੇ ਉਦਘਾਟਨ ਜਲਦੀ ਕੀਤੇ ਜਾਣਗੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਕੌਂਸਲਰ ਸਾਗਰ ਧਾਲੀਵਾਲ, ਰਮਨਪ੍ਰੀਤ ਕੌਰ ਕੋਹਲੀ ਅਤੇ ਮੀਨਾ ਦੇਵੀ, ਐਕਸੀਅਨ ਪਿਊਸ ਅਗਰਵਾਲ ਅਤੇ ਐਸਡੀਓ ਗੁਰਮਿੰਦਰ ਸਿੰਘ ਦੇ ਵੀ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਅਜੀਤ ਪਾਲ ਕੋਹਲੀ ਨੇ ਕਿਹਾ ਜੀ ਇਹ ਪਟਿਆਲਾ ਸ਼ਹਿਰ ਦੇ ਕਈ ਇਲਾਕਿਆਂ ਨੂੰ ਜੋੜਨ ਵਾਲੀ ਮੁੱਖ ਸੜਕ ਹੈ ਇੱਥੋਂ ਤੱਕ ਕਿ ਆਸ ਪਾਸ ਦੇ ਦਕਾਲਾ ਰੋਡ ਸਥਿਤ ਪਿੰਡਾਂ ਤੱਕ ਵੀ ਇਹ ਸੜਕ ਜੋੜਦੀ ਹੈ ਇਥੋਂ ਹਰ ਰੋਜ ਲੱਖਾਂ ਲੋਕ ਆਵਾਜਾਈ ਕਰਦੇ ਹਨ ਇਸ ਲਈ ਲੋਕਾਂ ਦੀਆਂ ਦਿੱਕਤਾਂ ਮੁੱਖ ਰੱਖਦੇ ਹੋਏ ਅਜਿਹੀਆਂ ਸੜਕਾਂ ਪੈਲ ਦੇ ਅਧਾਰ ਤੇ ਬਣਾਈਆਂ ਜਾ ਰਹੀਆਂ।

Patiala News Breaking Development Of Road


Recommended Posts