ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
* *ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ**
July 2, 2026
Punjabi-khabran

Dharaledar Bureau / Punjab

ਪਟਿਆਲਾ, 2 ਜੁਲਾਈ: ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਜਪ੍ਰਣਾਲੀ, ਪੰਜਾਬ ਸਰਕਾਰ ਦੀ ਲੋਕ ਨੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗਤੀਵਿਧੀਆਂ ਬਾਰੇ ਨੇੜਿਓਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ 'ਚੇਤਨਾ' ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਡੀ ਸੀ ਨੇ ਦੱਸਿਆ ਕਿ ਇਸ ਉਪਰਾਲੇ ਅਧੀਨ ਹਰ ਮਹੀਨੇ ਦੇ ਵੀਰਵਾਰ ਨੂੰ ਵਿਦਿਆਰਥੀਆਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਜਾਵੇਗਾ, ਤਾਂ ਜੋ ਉਹ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਵਿਹਾਰਕ ਤੌਰ 'ਤੇ ਸਮਝ ਸਕਣ ਅਤੇ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।ਇਸ ਦੌਰਾਨ ਸਕੂਲ ਆਫ ਐਮੀਨੈਂਸ ਫੀਲਖਾਨਾ ਦੇ ਗਿਆਰਵੀਂ ਜਮਾਤ ਦੇ 30 ਵਿਦਿਆਰਥੀਆਂ, ਜਿਨ੍ਹਾਂ ਵਿੱਚ 15 ਲੜਕੀਆਂ ਅਤੇ 15 ਲੜਕੇ ਸ਼ਾਮਲ ਸਨ, ਨੇ ਭਾਗ ਲਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਭੂਮਿਕਾ, ਸਰਕਾਰੀ ਦਫ਼ਤਰਾਂ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਵਿੱਚ ਵੀ ਸਹਾਈ ਸਾਬਤ ਹੋਣਗੇ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਬੰਧਕੀ ਕੰਪਲੈਕਸ ਅੰਦਰ ਸਥਿਤ ਵੱਖ-ਵੱਖ ਵਿਭਾਗਾਂ, ਜਿਨ੍ਹਾਂ ਵਿੱਚ ਸੀਐਮ ਵਿੰਡੋ, ਸੇਵਾ ਕੇਂਦਰ, ਫਰਦ ਕੇਂਦਰ, ਤਹਿਸੀਲ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਵੂਮੈਨ ਥਾਣਾ ਸ਼ਾਮਲ ਸਨ, ਦਾ ਦੌਰਾ ਕਰਵਾਇਆ ਜਾਵੇ। ਸਬੰਧਿਤ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਹਰ ਵਿਭਾਗ ਦੇ ਕੰਮਕਾਜ, ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿਦਿਅਕ ਦੌਰੇ ਨੂੰ ਵਿਦਿਆਰਥੀਆਂ ਵੱਲੋਂ ਬਹੁਤ ਹੀ ਲਾਭਦਾਇਕ ਅਤੇ ਗਿਆਨਵਰਧਕ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਸਰਕਾਰੀ ਪ੍ਰਣਾਲੀ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ ਹੈ, ਜੋ ਭਵਿੱਖ ਵਿੱਚ ਉਨ੍ਹਾਂ ਦੇ ਵਿਅਕਤੀਗਤ ਅਤੇ ਪੇਸ਼ੇਵਰ ਵਿਕਾਸ ਲਈ ਬਹੁਤ ਸਹਾਇਕ ਸਾਬਤ ਹੋਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸਿੰਘ ਸ਼ਰਮਾ, ਨੋਡਲ ਅਧਿਕਾਰੀ ਜਗਮੀਤ ਸਿੰਘ (ਹੈੱਡਮਾਸਟਰ, ਸਰਕਾਰੀ ਹਾਈ ਸਕੂਲ ਅਰਨੇਟੂ) ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਜਨੀਸ਼ ਗੁਪਤਾ ਦੀ ਅਗਵਾਈ ਅਤੇ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰਵਾਇਆ ਗਿਆ।

Punjabi khabran


Recommended Posts