ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦਾ ਅੰਦਰੂਨੀ ਵਿਵਾਦ ਆਪਸੀ ਸਹਿਮਤੀ ਨਾਲ ਸੁਲਝਿਆ
July 6, 2026
Cabinet-Minister-Aman-Arora

Dharaledar Bureau / Punjab

ਸੁਨਾਮ, 06 ਜੁਲਾਈ ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਸੁਨਾਮ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਆਪਸੀ ਗਲਤਫਹਿਮੀ ਅਤੇ ਪ੍ਰਧਾਨਗੀ ਦੇ ਚੱਲ ਰਹੇ ਵਿਵਾਦ ਨੂੰ ਅੱਜ ਸਾਰੀਆਂ ਧਿਰਾਂ ਦੀ ਮੌਜੂਦਗੀ ਵਿੱਚ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹੱਲ ਕਰ ਲਿਆ ਗਿਆ ਹੈ। ਐਸੋਸੀਏਸ਼ਨ ਦੇ ਦੋਵਾਂ ਧੜਿਆਂ ਨੇ ਇਕੱਠੇ ਹੋ ਕੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਪਾਰਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਿੱਚ ਰਾਜਨੀਤੀ ਜਾਂ ਚੋਣਾਂ ਕਾਰਨ ਕੋਈ ਧੜੇਬੰਦੀ ਨਹੀਂ ਹੋਣੀ ਚਾਹੀਦੀ। ਕੁਝ ਗਲਤਫਹਿਮੀਆਂ ਕਾਰਨ ਦੋ ਪ੍ਰਧਾਨ ਥਾਪੇ ਜਾਣ ਦੀ ਸਥਿਤੀ ਬਣ ਗਈ ਸੀ, ਪਰ ਦੋਵੇਂ ਧਿਰਾਂ (ਰਿੰਕੂ ਅਤੇ ਰਾਜੂ) ਆਪਣੇ ਸਾਥੀਆਂ ਸਮੇਤ ਉਹਨਾਂ ਕੋਲ ਇਕੱਠੀਆਂ ਹੋਈਆਂ ਅਤੇ ਪੂਰੀ ਐਸੋਸੀਏਸ਼ਨ ਨੂੰ ਇੱਕ ਪਰਿਵਾਰ ਵਾਂਗ ਇੱਕਜੁੱਟ ਰੱਖਣ ਲਈ ਸਹਿਮਤੀ ਬਣੀ। ਐਸੋਸੀਏਸ਼ਨ ਦੀ ਬਿਹਤਰੀ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਗਲੇ ਦੋ ਸਾਲਾਂ ਲਈ ਪ੍ਰਧਾਨਗੀ ਦੀ ਵੰਡ ਕੀਤੀ ਗਈ ਹੈ। ਜਿਸ ਤਹਿਤ ਪਹਿਲਾ ਸਾਲ ਸ਼੍ਰੀ ਰਿੰਕੂ 01 ਜੁਲਾਈ ਤੋਂ ਲੈ ਕੇ 30 ਜੂਨ 2027 ਤਕ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਬਾਅਦ 1 ਜੁਲਾਈ 2027 ਤੋਂ 30 ਜੂਨ 2028 ਤਕ ਪ੍ਰਧਾਨਗੀ ਦੀ ਕਮਾਨ ਸ੍ਰੀ ਰਾਜੂ ਨੂੰ ਸੌਂਪੀ ਜਾਵੇਗੀ। ਇਹ ਦੋ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ, ਸਮੁੱਚੀ ਐਸੋਸੀਏਸ਼ਨ (ਹਾਊਸ) ਦੇ ਸਾਰੇ ਮੈਂਬਰ ਆਪਸੀ ਸਹਿਮਤੀ ਨਾਲ ਅਗਲਾ ਫੈਸਲਾ ਲੈਣਗੇ। ਸ਼੍ਰੀ ਅਰੋੜਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਵਾਂਗ ਘਰ ਬੈਠ ਕੇ ਡਿਕਟੇਟਰਸ਼ਿਪ ਚਲਾਉਣ ਦੀ ਬਜਾਏ, ਸਾਡੀ ਕੋਸ਼ਿਸ਼ ਹਮੇਸ਼ਾ ਇਹੀ ਰਹੀ ਹੈ ਕਿ ਹਰ ਸੰਸਥਾ ਦੇ ਆਪਸੀ ਮਤਭੇਦਾਂ ਨੂੰ ਬਿਨਾਂ ਕਿਸੇ ਝਗੜੇ ਜਾਂ ਚੋਣਾਂ ਦੇ, ਆਪਸ ਵਿੱਚ ਬਿਠਾ ਕੇ ਹੱਲ ਕੀਤਾ ਜਾਵੇ। ਜੇਕਰ ਸਾਰੇ ਇੱਕਜੁੱਟ ਹੋ ਕੇ ਚੱਲਣਗੇ, ਤਾਂ ਹੀ ਵਪਾਰੀਆਂ ਦੇ ਕੰਮਾਂ ਵਿੱਚ ਬਰਕਤ ਆਵੇਗੀ।" ਇਸ ਫੈਸਲੇ ਤੋਂ ਬਾਅਦ ਦੋਵਾਂ ਧਿਰਾਂ ਦੇ ਸਮਰਥਕਾਂ ਨੇ ਇੱਕ-ਦੂਜੇ ਨੂੰ ਹਾਰ ਪਾ ਕੇ ਅਤੇ ਲੱਡੂ ਖੁਆ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਐਸੋਸੀਏਸ਼ਨ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ।

Cabinet Minister Aman Arora


Recommended Posts