*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਿੰਡ ਕੰਧਾਰਗੜ੍ਹ, ਸਮੁੰਦਗੜ੍ਹ, ਭੁੱਲਰਹੇੜੀ ਅਤੇ ਕੌਲਸੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਈ ਗਈ
July 11, 2026
Satluj-Movie-Screening-In-Villag

Dharaledar Bureau / Punjab

ਧੂਰੀ, 11 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਧੂਰੀ ਹਲਕੇ ਦੇ ਪਿੰਡ ਕੰਧਾਰਗੜ੍ਹ, ਸਮੁੰਦਗੜ੍ਹ, ਭੁੱਲਰਹੇੜੀ ਅਤੇ ਕੌਲਸੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਗਈ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਨਾਲ ਜੁੜੇ ਮਹੱਤਵਪੂਰਨ ਪ੍ਰਸੰਗਾਂ, ਉਨ੍ਹਾਂ ਦੀ ਬਾਣੀ ਅਤੇ ਸਮਾਜ ਨੂੰ ਦਿੱਤੇ ਸਮਾਨਤਾ, ਭਾਈਚਾਰੇ, ਸਮਾਜਿਕ ਨਿਆਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਡਾਕੂਮੈਂਟਰੀ ਨੂੰ ਪਿੰਡ ਵਾਸੀਆਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਇਸ ਵਿੱਚ ਦਿੱਤੇ ਗਏ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੇ ਜੀਵਨ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਵਿੱਚ ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।

Satluj Movie Screening In Villages In Punjab


Recommended Posts