*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਧੂਰੀ ਹਲਕੇ ਦੇ 30 ਪਿੰਡਾਂ 'ਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ
July 21, 2026
Dhuri-News-Dhuri-Halka-Guru-Ravi

Dharaledar Bureau / Punjab

ਧੂਰੀ, 21 ਜੁਲਾਈ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਧੂਰੀ ਹਲਕੇ ਦੇ 30 ਪਿੰਡਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਜਾ ਚੁੱਕੀ ਹੈ। ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਮਾਨਵਤਾ, ਸਮਾਜਿਕ ਨਿਆਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਿਆ ਗਿਆ। ਇਸ ਮੌਕੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਆਪ ਜੀ ਵੱਲੋਂ ਦਿੱਤਾ ਗਿਆ ਬਰਾਬਰੀ, ਮਿਹਨਤ, ਸੱਚ, ਇਨਸਾਨੀਅਤ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਹਰੇਕ ਵਰਗ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਸਮਾਜਿਕ ਨਿਆਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਜ਼ਾਰਾਂ ਪਿੰਡਾਂ ਵਿੱਚ ਮੋਬਾਈਲ ਵੈਨਾਂ ਰਾਹੀਂ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ ਤਾਂ ਜੋ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਡਾਕੂਮੈਂਟਰੀ ਦਿਖਾਈ ਜਾਵੇਗੀ। ਡਾਕੂਮੈਂਟਰੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਨੌਜਵਾਨ ਪੀੜ੍ਹੀ ਲਈ ਬਹੁਤ ਹੀ ਲਾਹੇਵੰਦ ਕਰਾਰ ਦਿੱਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Dhuri News Dhuri Halka Guru Ravidas Ji Shri Guru Ravidas Ji Maharaj Guru Ravidas Documentary Guru Ravidas Ji Teachings Guru Ravidas Ji Life Dhuri Villages 30 Villages Dhuri Punjab News Sangrur News Guru Ravidas Awareness Campaign Religious Documentary


Recommended Posts