Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ 86 ਪਿੰਡਾਂ ‘ਚ ਦਿਖਾਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ - ਡਿਪਟੀ ਕਮਿਸ਼ਨਰ
July 21, 2026
Patiala-News-Patiala-District-De

Dharaledar Bureau / Patiala

ਪਟਿਆਲਾ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ 86 ਪਿੰਡਾਂ ਦੇ ਵਸਨੀਕਾਂ ਨੂੰ ਦਿਖਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਰਦਿਆਂ ਦੱਸਿਆ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਦਿੰਦੀ ਵਿਸ਼ੇਸ਼ ਡਾਕੂਮੈਂਟਰੀ ਰੋਜ਼ਾਨਾ 8 ਪਿੰਡਾਂ 'ਚ ਲੋਕ ਬਹੁਤ ਉਤਸ਼ਾਹ ਨਾਲ ਦੇਖ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਤੋਂ ਇਨ੍ਹਾਂ ਵਿਸ਼ੇਸ਼ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ ਇਨ੍ਹਾਂ ਵਿਸ਼ੇਸ਼ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਿਤ 30 ਮਿੰਟ ਦੀ ਦਸਤਾਵੇਜ਼ੀ ਨਾਭਾ, ਸਮਾਣਾ, ਸਨੌਰ ਅਤੇ ਰਾਜਪੁਰਾ ਬਲਾਕਾਂ ਦੇ ਪਿੰਡਾਂ ਵਿੱਚ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਸਮਾਣਾ ਬਲਾਕ ‘ਚ ਪਿੰਡ ਜੋਗਿੰਦਰ ਨਗਰ ਤੇ ਬਕਰਾਹਾ, ਨਾਭਾ ਬਲਾਕ ‘ਚ ਛੀਟਾਂਵਾਲਾ ਤੇ ਹਿੰਮਤਵਾਲਾ, ਸਨੌਰ ਬਲਾਕ ਦੇ ਪਿੰਡ ਖੁੱਡਾ, ਰਾਜਪੁਰਾ ਬਲਾਕ 'ਚ ਪਿੰਡ ਨਲਾਸ ਖੁਰਦ ਤੇ ਕੋਟਲਾ ਵਿਖੇ ਦਿਖਾਈ ਗਈ। ਇਸ ਦਸਤਾਵੇਜ਼ੀ ਨੂੰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਦੇਖਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕਰ ਰਹੇ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਸੂਬੇ ਦੇ ਹਰ ਕੋਨੇ ਤੱਕ ਗੁਰੂ ਸਾਹਿਬ ਦਾ ਸਦੀਵੀ ਸੰਦੇਸ਼ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਹਰ ਵਰਗ ਦੇ ਲੋਕ, ਖ਼ਾਸ ਕਰਕੇ ਨੌਜਵਾਨ ਪੀੜ੍ਹੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਬਰਾਬਰੀ ਵਾਲੇ ਸਮਾਜ ਦੇ ਸੰਕਲਪ ਤੋਂ ਜਾਣੂ ਹੋ ਸਕੇ। ਇਸ ਦੌਰਾਨ ਇਹ ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Patiala News Patiala District Deputy Commissioner Patiala Dc Patiala Shri Guru Ravidas Ji Guru Ravidas Ji Documentary Guru Ravidas Ji Life Guru Ravidas Ji Teachings Guru Ravidas Documentary Screening 86 Villages Patiala Punjab Government Religious Awarene


Recommended Posts