ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਆਧੁਨਿਕ ਜਿੰਮ ਦਾ ਉਦਘਾਟਨ
July 21, 2026
Punjabi-Khabran

Dharaledar Bureau / Punjab

ਭਵਾਨੀਗੜ੍ਹ, 21 ਜੁਲਾਈ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ 'ਮੁੱਖ ਮੰਤਰੀ ਜਿੰਮ' ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਦਾ ਭਰਵਾਂ ਸਵਾਗਤ ਕੀਤਾ ਗਿਆ। ਜਿੰਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਪਿੰਡਾਂ ਵਿੱਚ ਜਿੰਮਾਂ ਦੀ ਸਥਾਪਨਾ ਨਾਲ ਜਿੱਥੇ ਨੌਜਵਾਨਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣ ਦੀ ਪ੍ਰੇਰਨਾ ਮਿਲੇਗੀ, ਉੱਥੇ ਹੀ ਉਹ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਪਿੰਡ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਪਿਆਲ ਪਿੰਡ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਸਮੂਹ ਨਗਰ ਵੱਲੋਂ ਵਿਧਾਇਕ ਭਰਾਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਖੇ 'ਮੁੱਖ ਮੰਤਰੀ ਜਿੰਮ' ਦੀ ਸਥਾਪਨਾ ਨਾਲ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ ਹੈ ਅਤੇ ਪਿੰਡ ਦੇ ਵਿਕਾਸ ਲਈ ਪੰਚਾਇਤ ਹਮੇਸ਼ਾ ਤਤਪਰ ਰਹੇਗੀ। ਇਸ ਸਮਾਰੋਹ ਦੌਰਾਨ ਸਰਪੰਚ ਹਰਪਾਲ ਸਿੰਘ, ਸਮੂਹ ਪੰਚਾਇਤ ਮੈਂਬਰ, ਸੰਤਪਾਲ ਸਿੰਘ, ਅਵਤਾਰ ਸਿੰਘ, ਸੁੱਖਾ ਮਾਨ ਅਤੇ ਗੁਰਪ੍ਰੀਤ ਸਿੰਘ ਫੱਗੂਵਾਲ ਉਚੇਚੇ ਤੌਰ 'ਤੇ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਇਲਾਕੇ ਦੇ ਹੋਰ ਪ੍ਰਮੁੱਖ ਆਗੂ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਇਸ ਖਾਸ ਮੌਕੇ 'ਤੇ ਮੌਜੂਦ ਰਹੇ।

Punjabi Khabran


Recommended Posts