ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਨਾਭਾ ਦੇ ਪਿੰਡਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਦਾ ਪ੍ਰਦਰਸ਼ਨ ਜਾਰੀ
July 22, 2026
Sri-Guru-Ravi-Das-Ji-Jivan-Di-Si

Dharaledar Bureau / Punjab

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਸਾਧੋਹੇੜੀ ਅਤੇ ਲੱਧਾਹੇੜੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਡੱਬੀ ਲਈ ਪ੍ਰਸਤਾਵਿਤ ਮਿਤੀ 23 ਜੁਲਾਈ ਨੂੰ ਸ਼ਾਮ 6 ਵਜੇ ਤੇ 7 ਵਜੇ ਨਾਭਾ ਬਲਾਕ ‘ਚ ਪਿੰਡ ਤੁੰਗਾਂ ਅਤੇ ਹਸਨਪੁਰ ਵਿਖੇ ਦਿਖਾਈ ਜਾਵੇਗੀ।

Sri Guru Ravi Das Ji Jivan Di Sikhya


Recommended Posts