ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ
July 25, 2026
Crop-Machinery-Subsidy-Farm-Mach

Dharaledar Bureau / Punjab

ਪਟਿਆਲਾ, 25 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ। ਡਾ. ਦਾਰਾ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ 'ਤੇ ਸਬਸਿਡੀ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਪਟਿਆਲਾ ਲਈ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਲਈ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਲਈ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਲਈ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਲਈ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨੌਰ ਲਈ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Crop Machinery Subsidy Farm Machinery Subsidy Agriculture Machinery Subsidy Scheme Apply For Farm Machinery Subsidy Agricultural Equipment Subsidy Subsidy Application Deadline 3 August Chief Agriculture Officer Punjab Agriculture Department Farmer Subsidy


Recommended Posts