ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਦਿਖਾਈ ਹਰੀ ਝੰਡੀ
July 25, 2026
Aap-Punjab-Ajitpal-Singh-Kohli-C

Dharaledar Bureau / Punjab

ਪਟਿਆਲਾ, 25 ਜੁਲਾਈ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਬਲਾਕ ਪ੍ਰਧਾਨ ਰਜਿੰਦਰ ਮੋਹਨ, ਜੁਆਇੰਟ ਸਕੱਤਰ ਸਟੇਟ ਵੀਮੈਨ ਵਿੰਗ ਮੋਨਿਕਾ ਸ਼ਰਮਾ, ਵਾਰਡ ਨੰਬਰ 58 ਦੇ ਐੱਮ.ਸੀ. ਗੁਰਜੀਤ ਸਿੰਘ ਸਾਹਨੀ ਅਤੇ ਵਾਰਡ ਨੰਬਰ 39 ਦੇ ਇੰਚਾਰਜ ਜਯੋਤੀ ਹਾਜਰ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Aap Punjab Ajitpal Singh Kohli Cm Teerth Yatra Punjab Government Scheme Pilgrimage Tour Punjab News


Recommended Posts