*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ
July 27, 2026
Sri-Guru-Ravi-Das-Ji-Jivan-Di-Si

Dharaledar Bureau / Punjab

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਰੈਸਲ ਅਤੇ ਗੋਬਿੰਦਪੁਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Sri Guru Ravi Das Ji Jivan Di Sikhya


Recommended Posts