ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਪਿੰਡ ਸੋਹੀਆਂ ਕਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਈ
July 22, 2026
Punjabi-Khabran

Dharaledar Bureau / Punjab

ਸੰਗਰੂਰ/ਸੁਨਾਮ, 22 ਜੁਲਾਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸੁਨਾਮ ਬਲਾਕ ਦੇ ਪਿੰਡ ਸੋਹੀਆਂ ਕਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਉਪਦੇਸ਼ਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕੀਤੀ। ਇਸ ਮੌਕੇ ਪਿੰਡ ਦੀ ਸਰਪੰਚ ਕੁਲਵੰਤ ਕੌਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ-ਪਿੰਡ ਡਾਕੂਮੈਂਟਰੀ ਦਿਖਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਜੀਵਨ ਸਰਬੱਤ ਦੇ ਭਲੇ, ਸਮਾਜਿਕ ਬਰਾਬਰੀ ਅਤੇ ਮਨੁੱਖੀ ਏਕਤਾ ਦਾ ਪ੍ਰਤੀਕ ਹੈ। ਅੱਜ ਦੇ ਸਮੇਂ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪਿੰਡ ਦੇ ਪੰਚ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts