ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ
July 28, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 28 ਜੁਲਾਈ: ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਅਤੇ ਵਾਰਡ ਨੰਬਰ 34 ਦੇ ਐੱਮ.ਸੀ. ਤੇਜਿੰਦਰ ਮਹਿਤਾ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts