ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
July 29, 2026
Punjabi-Khabran

Dharaledar Bureau / Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਪਟਿਆਲਾ ਵਿਖੇ 'ਇੱਕ ਸ਼ਾਮ ਸ਼ਿਵ ਕੇ ਨਾਮ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇੱਕ ਅਜਿਹੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ ਅਤੇ ਸਦਭਾਵਨਾ ਨਾਲ ਇਕੱਠੇ ਰਹਿਣ। ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਇੱਕਜੁੱਟਤਾ ਦਾ ਬੰਧਨ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ। ਮੈਂ ਇਸ ਮੰਚ 'ਤੇ ਹਾਜ਼ਰ ਸਾਰੇ ਪੂਜਨੀਕ ਸੰਤਾਂ ਅਤੇ ਰੂਹਾਨੀ ਰਹਿਬਰਾਂ ਅੱਗੇ ਸੀਸ ਝੁਕਾਉਂਦਾ ਹਾਂ। ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਸ ਅਸਥਾਨ 'ਤੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ, ਜੋ ਹਮੇਸ਼ਾ ਮੇਰੇ ਦਿਲ ਦੇ ਬਹੁਤ ਕਰੀਬ ਰਿਹਾ ਹੈ ਅਤੇ ਇਸ ਪਵਿੱਤਰ ਸਮਾਗਮ ਵਿੱਚ ਸ਼ਿਰਕਤ ਕਰਨਾ ਮੇਰੇ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਮੈਂ ਆਪ ਸਭ ਦੇ ਵਿਚਕਾਰ ਹਾਜ਼ਰ ਹੋ ਕੇ ਮਾਨਵਤਾ, ਏਕਤਾ ਅਤੇ ਪਿਆਰ ਦਾ ਸੁਨੇਹਾ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇਸ ਪ੍ਰੋਗਰਾਮ ਵਿੱਚ ਇੰਨੇ ਵੱਡੇ ਇਕੱਠ ਨੂੰ ਭਾਗ ਲੈਂਦੇ ਦੇਖ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸਰਕਾਰ ਦੇ ਹੋਰ ਵੀ ਵਧੇਰੇ ਸਮਰਪਣ ਭਾਵ ਨਾਲ ਸੇਵਾ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਪੰਜਾਬ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਪ੍ਰੋਗਰਾਮ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇੱਥੇ ਇਕੱਠੇ ਹੋਏ ਹਨ, ਜੋ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦਾ ਹੈ।” ਲੋਕ ਭਲਾਈ ਲਈ ਆਪਣੀ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਸੀਂ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਪਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਾ ਰਹੇ।” 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪਹਿਲੀ ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਮਹੀਨਾ ਮਿਲਦੇ ਹਨ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਦੇ ਹਨ। ਪਹਿਲੀ ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ।” ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ ਲ

Punjabi Khabran


Recommended Posts