ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
August 6, 2026
Sri-Guru-Ravi-Das-Ji-Jivan-Di-Si

Dharaledar Bureau / Punjab

ਨਾਭਾ, 06 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Sri Guru Ravi Das Ji Jivan Di Sikhya


Recommended Posts