ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਪਿੰਡ ਭਰੂਰ ਵਿਖੇ ਕਿਸਾਨ ਸਿਖਲਾਈ ਕੈਂਪ
June 25, 2026
Sunam-News-Breaking-News

Dharaledar Bureau / Sunam

ਸੁਨਾਮ, 25 ਜੂਨ ਮਿੱਟੀ ਦੀ ਸਿਹਤ ਸੰਭਾਲ, ਖੇਤੀ ਲਾਗਤ ਘਟਾਉਣ, ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਭਰੂਰ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਕੈਂਪ ਦੇ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਅਧਾਰਿਤ ਖਾਦ ਪ੍ਰਬੰਧਨ, ਝੋਨੇ ਅਤੇ ਬਾਸਮਤੀ ਦੀ ਪੌਦ ਲਈ ਜੀਵਾਣੂ ਖਾਦਾਂ ਦੇ ਟੀਕਿਆਂ ਦੀ ਮਹੱਤਤਾ ਅਤੇ ਝੋਨੇ ਵਿੱਚ ਫਾਸਫੋਰਸ ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਸਬੰਧੀ ਵਿਗਿਆਨਕ ਜਾਣਕਾਰੀ ਦਿੱਤੀ ਗਈ। ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਾੜੇ ਪਾਣੀਆਂ ਦੇ ਸਹੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੂਣੇ ਪਾਣੀ, ਜ੍ਹਿਨਾਂ ਵਿੱਚ ਨਮਕ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ, ਨੂੰ ਲਗਾਤਾਰ ਵਰਤਣ ਨਾਲ ਜ਼ਮੀਨ ਦੀ ਸਿਹਤ ਘਟਦੀ ਹੈ। ਅਜਿਹੇ ਪਾਣੀਆਂ ਨੂੰ ਕੁਝ ਹੱਦ ਤੱਕ ਨਹਿਰੀ ਪਾਣੀ ਨਾਲ ਰਲਾ ਕੇ ਵਰਤਿਆ ਜਾ ਸਕਦਾ ਹੈ। ਦੂਜੇ ਪਾਸੇ ਖਾਰੇ (ਸੋਡੀਅਮ ਦੇ ਕਾਰਬੋਨੇਟ ਜਾਂ ਬਾਈਕਾਰਬੋਨੇਟ ਵਾਲੇ) ਪਾਣੀਆਂ ਨੂੰ ਜਿਪਸਮ ਪਾ ਕੇ ਵਰਤਿਆ ਜਾ ਸਕਦਾ ਹੈ। ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਟਿਊਬਵੈੱਲ ਦੇ ਪਾਣੀ ਦੀ ਜਾਂਚ ਮਿੱਟੀ-ਪਾਣੀ ਪਰਖ ਪ੍ਰਯੋਗਸ਼ਾਲਾ ਤੋਂ ਕਰਵਾਈ ਜਾਏ ਤਾਂ ਕਿ ਇਹ ਪਤਾ ਲੱਗ ਸਕੇ ਇਸ ਵਿੱਚ ਕਿਹੜੀ ਅਤੇ ਕਿੰਨੀ ਖ਼ਰਾਬੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ। ਕੈਂਪ ਦੀ ਸਫਲਤਾ ਵਿੱਚ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਰਪੰਚ) ਨੇ ਵਿਸ਼ੇਸ਼ ਯੋਗਦਾਨ ਪਾਇਆ। ਅੰਤ ਵਿੱਚ ਕਿਸਾਨਾਂ ਨੂੰ ਐਜ਼ੋਸਪਾਇਰਲਮ ਟੀਕੇ ਪ੍ਰਦਰਸ਼ਨੀ ਦੇ ਤੌਰ ਤੇ ਦਿੱਤੇ ਗਏ। ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ। ਕੈਂਪ ਦੌਰਾਨ ਕਿਸਾਨਾਂ ਵੱਲੋਂ ਖੇਤੀਬਾੜੀ ਸਬੰਧੀ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ।

Sunam News Breaking News


Recommended Posts