ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਡੀਪੂ ਹੋਲਡਰਾਂ, ਟਰੱਕ ਅਤੇ ਮਜ਼ਦੂਰ ਯੂਨੀਅਨਾਂ ਨਾਲ ਅਹਿਮ ਬੈਠਕ
July 6, 2026
Dipu-Holders-Meeting

Dharaledar Bureau / Punjab

ਧੂਰੀ, 6 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ, ਡੀਪੂ ਹੋਲਡਰਾਂ, ਟਰੱਕ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦਾ ਉਦੇਸ਼ ਲੋਕਾਂ ਨੂੰ ਜਨਤਕ ਵੰਡ ਪ੍ਰਣਾਲੀ ਤਹਿਤ ਸਮੇਂ ਸਿਰ ਉੱਚ ਗੁਣਵੱਤਾ ਵਾਲਾ ਅਨਾਜ ਮੁਹੱਈਆ ਕਰਵਾਉਣ ਲਈ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣਾ ਸੀ। ਇਸ ਮੌਕੇ ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਹਰ ਯੋਗ ਲਾਭਪਾਤਰੀ ਨੂੰ ਨਿਰਧਾਰਿਤ ਸਮੇਂ ਅੰਦਰ ਮਿਆਰੀ ਅਤੇ ਵਧੀਆ ਗੁਣਵੱਤਾ ਵਾਲਾ ਅਨਾਜ ਮਿਲੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਨਾਜ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਜਾਂ ਅਣਗਹਿਲੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਡੀਪੂ ਹੋਲਡਰਾਂ, ਟਰੱਕ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਨੂੰ ਅਪੀਲ ਕੀਤੀ ਕਿ ਉਹ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਪੂਰੇ ਤਾਲਮੇਲ ਨਾਲ ਕੰਮ ਕਰਦਿਆਂ ਲੋਕਾਂ ਤੱਕ ਸਮੇਂ ਸਿਰ ਅਨਾਜ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਲੇਬਰ ਸਮੇਂ ਸਿਰ ਗੋਦਾਮਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਅਨਾਜ ਦੀ ਲੋਡਿੰਗ ਅਤੇ ਵੰਡ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਫੂਡ ਕਮਿਸ਼ਨ ਦੇ ਮੈਂਬਰ ਨੇ ਕਿਹਾ ਕਿ ਅਨਾਜ ਦੀ ਤੋਲ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀਪੂ ਹੋਲਡਰਾਂ ਨੂੰ ਸਿਰਫ਼ ਕੰਡੇ (ਵਜ਼ਨ) ਦੀ ਅਧਿਕਾਰਤ ਪਰਚੀ ਹੀ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਹੱਥ-ਲਿਖਤ ਪਰਚੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡੀਪੂ ਹੋਲਡਰ, ਯੂਨੀਅਨ ਜਾਂ ਆਮ ਨਾਗਰਿਕ ਨੂੰ ਜਨਤਕ ਵੰਡ ਪ੍ਰਣਾਲੀ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਪੰਜਾਬ ਸਟੇਟ ਫੂਡ ਕਮਿਸ਼ਨ ਨੂੰ ਲਿਖਤੀ ਰੂਪ ਵਿੱਚ ਆਪਣੀ ਸ਼ਿਕਾਇਤ ਭੇਜ ਸਕਦਾ ਹੈ, ਜਿਸ 'ਤੇ ਨਿਰਪੱਖ ਅਤੇ ਸਮਾਂਬੱਧ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐੱਫ਼.ਐੱਸ.ਸੀ.) ਗੁਰਪ੍ਰੀਤ ਸਿੰਘ ਕੰਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਹੋਰ ਅਧਿਕਾਰੀ, ਡੀਪੂ ਹੋਲਡਰ, ਟਰੱਕ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

Dipu Holders Meeting


Recommended Posts