ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
July 6, 2026
Punjabi-Khabran

Dharaledar Bureau / Punjab

ਧੂਰੀ, 6 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਤਰਜੀਹੀ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਾਲੇ ਸਿੱਧਾ ਸੰਵਾਦ ਸਥਾਪਤ ਹੋਇਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਪ੍ਰਸ਼ਾਸਨ ਨਾਲ ਬਿਨਾਂ ਝਿਜਕ ਸੰਪਰਕ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ, ਸਮੂਹ ਪੰਚਾਇਤ ਘਨੌਰ ਖੁਰਦ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts