ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੀਡੀਏ ਨੇ ਬਾਰਿਸ਼ ਆਉਣ ‘ਤੇ ਠੇਕੇਦਾਰ ਨੂੰ ਕੰਮ ਬੰਦ ਕਰਨ ਦੀ ਕੀਤੀ ਸੀ ਹਦਾਇਤ, ਦੁਬਾਰਾ ਬਣੇਗੀ ਸਬੰਧਤ ਸੜਕ
July 6, 2026
P-d-a-News-Road-Work-Stopped

Dharaledar Bureau / Punjab

ਪਟਿਆਲਾ, 6 ਜੁਲਾਈ: ਪੀਡੀਏ, ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਦੀਆਂ ਹਦਾਇਤਾਂ ਅਨੁਸਾਰ ਪੀਡੀਏ ਨੇ ਮਿਤੀ 04 ਜੁਲਾਈ ਨੂੰ ਅਰਬਨ ਅਸਟੇਟ, ਫੇਜ-2 ਵਿਖੇ ਸੜਕਾਂ ਦੀ ਰੀ-ਕਾਰਪੈਟਿੰਗ ਸਮੇਂ ਅਚਾਨਕ ਬਰਸਾਤ ਸਮੇਂ ਹੋਏ ਸੜਕ ਬਣਾਉਣ ਦੇ ਕੰਮ ਨੂੰ ਮੁੜ ਤੋਂ ਕਰਵਾਉਣ ਅਤੇ ਇਸ ਕੰਮ ਲਈ ਏਜੰਸੀ ਨੂੰ ਦੁਬਾਰਾ ਅਦਾਇਗੀ ਨਾ ਕਰਨ ਦੀ ਹਦਾਇਤ ਕੀਤੀ ਹੈ। ਪੀਡੀਏ ਦੇ ਮੰਡਲ ਇੰਜੀਨੀਅਰ (ਸਿਵਲ) ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਦੇ ਨਿਰਦੇਸ਼ਾਂ ਅਨੁਸਾਰ ਸੜਕਾਂ ਦੀ ਰੀ-ਕਾਰਪੈਟਿੰਗ ਦਾ ਕੰਮ ਜਾਰੀ ਹੈ ਪਰੰਤੂ ਇਸ ਦਿਨ ਮੌਸਮ ਠੀਕ ਹੋਣ ਉਪਰੰਤ ਹੀ ਏਜੰਸੀ ਵੱਲੋਂ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਜਦਕਿ ਚੱਲਦੇ ਕੰਮ ਦੌਰਾਨ ਅਚਾਨਕ ਤੇਜ਼ ਬਾਰਿਸ਼ ਆਉਣ ਕਾਰਣ ਮੌਕੇ ਉਪਰ ਪੀਡੀਏ ਅਧਿਕਾਰੀਆਂ ਨੇ ਸਬੰਧਤ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਹਿ ਦਿੱਤਾ ਸੀ ਅਤੇ ਏਜੰਸੀ ਨੇ ਕੰਮ ਨੂੰ ਬੰਦ ਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੌਕੇ ਉੱਪਰ ਏਜੰਸੀ ਨੇ ਬਾਰਿਸ਼ ਆਉਣ ਤੋਂ ਪਹਿਲਾਂ ਜੋ ਲੁੱਕ ਮੈਟੀਰੀਅਲ ਪਾਇਆ ਗਿਆ ਸੀ ਸਿਰਫ ਉਸ ਨੂੰ ਲੈਵਲ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਬਾਰਿਸ਼ ਦੌਰਾਨ ਜੋ ਕੰਮ ਹੋਇਆ ਹੈ ਉਸਨੂੰ ਮੌਕੇ ‘ਤੇ ਖੁਰਚ ਕੇ ਦੁਬਾਰਾ ਤੋਂ ਪਾਉਣ ਲਈ ਏਜੰਸੀ ਨੂੰ ਹਦਾਇਤ ਕੀਤੀ ਗਈ ਹੈ ਅਤੇ ਬਾਰਿਸ਼ ਦੌਰਾਨ ਕੀਤੇ ਗਏ ਕੰਮ ਦੀ ਕੋਈ ਅਦਾਇਗੀ ਏਜੰਸੀ ਨੂੰ ਨਹੀ ਕੀਤੀ ਗਈ ਹੈ। ਪੀਡੀਏ ਅਧਿਕਾਰੀ ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ ਦੀਆਂ ਹਦਾਇਤਾਂ ਅਨੁਸਾਰ ਪੀਡੀਏ ਦੇ ਕੰਮ ਨਾਲ ਸਬੰਧਤ ਸਟਾਫ ਵੱਲੋਂ ਕੀਤੇ ਗਏ ਕੰਮ ਦਾ ਅੱਜ ਮੁੜ ਤੋਂ ਮੌਕੇ ‘ਤੇ ਜਾ ਕੇ ਨਿਰੀਖਣ ਕੀਤਾ ਗਿਆ ਹੈ ਅਤੇ ਇਸ ਸਮੇਂ ਮੌਕੇ ‘ਤੇ ਮੌਜੂਦ ਵਿਅਕਤੀਆਂ ਵੱਲੋਂ ਵੀ ਬਾਰਿਸ਼ ਆਉਣ ‘ਤੇ ਕੰਮ ਬੰਦ ਕਰਨ ਦੀ ਪੁਸ਼ਟੀ ਕੀਤੀ ਗਈ ਹੈ। ਪ੍ਰੰਤੂ ਇਸ ਦੇ ਬਾਵਜੂਦ ਵੀ ਪੀਡੀਏ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕੰਮ ਵਿੱਚ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ ਅਤੇ ਸਾਰਾ ਕੰਮ ਨਿਯਮਾਂ ਅਨੁਸਾਰ ਹੀ ਕੀਤਾ ਜਾਵੇ, ਜਿਸ ਲਈ, ਇਸ ਸੜਕ ਦਾ ਕੰਮ ਦੁਬਾਰਾ ਕਰਨ ਲਈ ਏਜੰਸੀ ਨੂੰ ਨਿਰਦੇਸ਼ ਦਿੱਤੇ ਗਏ ਹਨ।

P d a News Road Work Stopped


Recommended Posts