ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਐਲਡਰਲਾਈਨ ਹੈਲਪਲਾਈਨ-14567 ਸਬੰਧੀ ਜਾਗਰੂਕਤਾ ਮੁਹਿੰਮ
July 8, 2026
Punjabi-Khabran

Dharaledar Bureau / Punjab

ਸੰਗਰੂਰ, 08 ਜੁਲਾਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਦੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਦੀ ਭਲਾਈ, ਸੁਰੱਖਿਆ ਅਤੇ ਸਨਮਾਨਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵਲੋਂ ਚਲਾਈ ਜਾ ਰਹੀ "ਪੰਜਾਬ ਐਲਡਰਲਾਈਨ ਹੈਲਪਲਾਈਨ - 14567 ਬਾਰੇ ਆਮ ਲੋਕਾਂ ਅਤੇ ਖਾਸ ਕਰਕੇ ਬਜ਼ੁਰਗਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਆਪਕ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ, ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਮੁਫ਼ਤ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਨੂੰ ਕਾਨੂੰਨੀ ਮਾਰਗਦਰਸ਼ਨ, ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ, ਕਾਊਂਸਲਿੰਗ (ਮਾਨਸਿਕ ਸਹਾਇਤਾ), ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਸਹਾਇਤਾ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ। ਇਹ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨ ਹਾਲੇ ਵੀ ਇਸ ਹੈਲਪਲਾਈਨ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਤੋਂ ਪੂਰੀ ਤਰ੍ਹਾਂ ਜਾਣੂ/ਜਾਗਰੂਕ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਸਥਾਨਕ ਪੱਧਰ 'ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ । ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬਲਾਕ ਅਤੇ ਪਿੰਡ ਪੱਧਰ ਦੇ ਅਧਿਕਾਰੀਆਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਅਤੇ ਹੋਰ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ੳ) ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਵਲੋਂ ਸਮੂਹ ਨਾਗਰਿਕਾਂ ਅਤੇ ਬਜ਼ੁਰਗਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਬਿਨਾਂ ਕਿਸੇ ਝਿਜਕ ਦੇ ਟੋਲ-ਫ੍ਰੀ ਨੰਬਰ 14567 'ਤੇ ਸੰਪਰਕ ਕਰਨ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬਜ਼ੁਰਗ ਇਸ ਸੇਵਾ ਦਾ ਲਾਭ ਉਠਾ ਸਕਣ।

Punjabi Khabran


Recommended Posts