*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਵਿਚ ਬੀ.ਐਲ.ਓ. ਨਾਲ ਦੁਰਵਿਹਾਰ ਕਰਨ ਵਾਲਾ ਗ੍ਰਿਫ਼ਤਾਰ
July 10, 2026
Patiala-Blo-Patiala-Election

Dharaledar Bureau / Patiala

ਪਟਿਆਲਾ, 10 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਇੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨਾਲ ਪਟਿਆਲਾ ਦੇ ਅਨੰਦ ਨਗਰ ਬੀ ਵਿਖੇ ਪਿਛਲੇ ਦਿਨੀਂ ਦੁਰਵਿਹਾਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵਿਖੇ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਆਈ.ਆਰ. ਦੌਰਾਨ ਬੀ.ਐਲ.ਓਜ. ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਇਸ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

Patiala Blo Patiala Election


Recommended Posts