ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਏ ਡੀ ਸੀ ਨੇ 30 ਜੁਲਾਈ ਤੋਂ ਕਰਵਾਈ ਜਾਣ ਵਾਲੀ ਅਗਨੀਵੀਰ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
July 10, 2026
Agniveer-Recruitement

Dharaledar Bureau / Punjab

ਪਟਿਆਲਾ, 10 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰਤੀ ਰੈਲੀ ਨੂੰ ਸਫਲਤਾਪੂਰਵਕ ਕਰਵਾਉਣ ਲਈ ਭਾਰਤੀ ਫੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹਿਯੋਗ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਰੈਲੀ ਦੌਰਾਨ ਸੁਚੱਜੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਏ ਡੀ ਸੀ ਨੇ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਇਕ ਸੁਨਹਿਰੀ ਮੌਕਾ ਹੈ। ਓਹਨਾ ਦਸਿਆ ਕਿ ਇਸ ਭਰਤੀ ਰੈਲੀ ਦਾ ਆਯੋਜਨ ਪਟਿਆਲਾ ਸਿਵਲ ਪ੍ਰਸ਼ਾਸਨ ਅਤੇ ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.), ਪਟਿਆਲਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਾਇਰੈਕਟਰ ਭਰਤੀ, ਆਰਮੀ ਭਰਤੀ ਦਫ਼ਤਰ, ਪਟਿਆਲਾ ਨੇ ਕਿਹਾ ਕਿ ਪੰਜਾਬ ਦੀ ਪਹਿਲੀ ਅਤੇ ਸਭ ਤੋਂ ਵੱਡੀ ਭਰਤੀ ਰੈਲੀ ਹੋਣ ਦੇ ਕਾਰਨ ਭਰਤੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਾਰਦਰਸ਼ੀ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Agniveer Recruitement


Recommended Posts